Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

February 14, 2026 06:19 PM
SehajTimes

ਪੰਜਾਬ ਸਰਕਾਰ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਸੇਵਾ-ਭਾਵਨਾ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ - ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹੋਰ ਵਿਧਾਇਕਾਂ ਨੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਨੂੰ ਵਧਾਈ ਦਿੱਤੀ

 

ਅੰਮ੍ਰਿਤਸਰ, 14 ਫਰਵਰੀ ( ਜਗਤਾਰ ਸਿੰਘ ਮਾਹਲਾ ) : ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਬਾਲ ਜੋਗੀ ਪ੍ਰਗਟ ਨਾਥ ਜੀ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਉੱਪਰ ਮੱਥਾ ਟੇਕ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਸ਼ੇਸ਼ ਤੌਰ `ਤੇ ਦਿੱਲੀ ਤੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੇ ਦੱਤ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ,ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਦੀ ਕੋਆਰਡੀਨੇਟਰ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ,ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐੱਸ.ਐੱਸ.ਪੀ. ਅੰਮ੍ਰਿਤਸਰ (ਦਿਹਾਤੀ) ਸੋਹੇਲ ਮੀਰ ਕਾਸਿਮ, ਐੱਸ.ਡੀ.ਐੱਮ. ਲੋਪੋਕੇ ਖੁਸ਼ਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲਣ ਉਪਰੰਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਭਗਵਾਨ ਵਾਲਮੀਕਿ ਜੀ ਦਾ ਸ਼ੁਕਰਾਨਾਂ ਕਰਨ ਦੇ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਜੋ ਜ਼ਿੰਮੇਵਾਰੀ ਦਿੱਤੀ ਹੈ ਉਹ ਉਸ ਨੂੰ ਪੂਰੀ ਸੇਵਾ-ਭਾਵਨਾ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਪੂਰੀ ਦੁਨੀਆਂ ਵਿੱਚ ਆਪਣੀ ਰੂਹਾਨੀ ਸ਼ਕਤੀ ਕਰਕੇ ਜਾਣਿਆ ਜਾਂਦਾ ਹੈ ਅਤੇ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਇੱਥੇ ਆਉਣ ਵਾਲੇ ਸ਼ਰਧਾਲੂਆਂ ਦੀ ਟਹਿਲ-ਸੇਵਾ ਵਿੱਚ ਕੋਈ ਕਸਰ ਬਾਕੀ ਨਾ ਰਹੇ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੇ ਸੁੰਦਰੀਕਰਨ ਵੱਲ ਹੋਰ ਵੀ ਧਿਆਨ ਦਿੱਤਾ ਜਾਵੇਗਾ। ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਸਾਰਿਆਂ ਨੂੰ ਸੱਦਾ ਕਿ ਆਓ ਸਾਰੇ ਮਿਲ ਕੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੀ ਸੇਵਾ-ਸੰਭਾਲ ਵਿੱਚ ਮਿਲ ਕੇ ਆਪਣਾ ਯੋਗਦਾਨ ਪਾਈਏ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਇਕਾਂ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦਾ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਨਿਯੁਕਤ ਕਰਨ `ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਅਹੁਦਾ ਸੰਭਾਲਣ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਇਸ ਤੀਰਥ ਸਥਲ ਦੀ ਸੇਵਾ-ਸੰਭਾਲ ਹੋਰ ਵੀ ਬਿਹਤਰ ਢੰਗ ਨਾਲ ਹੋ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਦੇ ਵਿਕਾਸ ਅਤੇ ਸੁੰਦਰੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਵਾਏ ਜਾ ਰਹੇ ਹਨ।ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਦੀ ਕੋਆਰਡੀਨੇਟਰ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦਾ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਨਿਯੁਕਤ ਕਰਨਾ ਬਹੁਤ ਵਧੀਆ ਉਪਰਾਲਾ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਸਮੁੱਚੀ ਸੰਗਤ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਇਹ ਨਿਯੁਕਤੀ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੀ ਸੇਵਾ-ਸੰਭਾਲ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਇਸ ਮੌਕੇ ਹੋਰ ਵਿਧਾਇਕ ਸਾਹਿਬਾਨ ਵੱਲੋਂ ਵੀ ਨਵ-ਨਿਯੁਕਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਵਧਾਈ ਦਿੱਤੀ ਗਈ।ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਮੈਡਮ ਸੁਨੈਨਾ ਰੰਧਾਵਾ, ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਜਨਰਲ ਮੈਨੇਜਰ ਸ੍ਰੀ ਸੁਖਮਨ ਸਿੰਘ, ਮਾਝਾ ਜੋਨ ਦੇ ਸਕੱਤਰ ਸ੍ਰੀ ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਡਾ. ਇੰਦਰਪਾਲ, ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਸਰਪੰਚ ਨਿਸਾਨ ਸਿੰਘ ਕੋਟਲਾ ਡੂੰਮ,ਡੀ.ਐੱਸ.ਪੀ. ਰਾਜਾਸਾਂਸੀ ਸ੍ਰੀ ਨੀਰਜ ਕੁਮਾਰ, ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ, ਡੀਐਸਪੀ ਧਰਮਿੰਦਰ ਕਲਿਆਣ ਤੋਂ ਇਲਾਵਾ ਹੋਰ ਵੀ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ