Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

February 14, 2026 10:14 PM
SehajTimes
ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਏਨਕ੍ਰਿਪਟਡ ਮੋਬਾਈਲ ਐਪਸ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ

 
ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਮੁਲਜ਼ਮ ਨੂੰ ਆਰਡੀਐਕਸ ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਆਈਐਸਆਈ -ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਉਰਫ਼ ਗੱਜੂ ਵਾਸੀ ਚਮਰੰਗ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਇੱਕ ਸੈਲੂਨ ਵਿੱਚ ਸਹਾਇਕ ਵਜੋਂ ਕੰਮ ਕਰਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਰਾਹੁਲ ਨੇ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸ਼ਹਿਰ ਦੇ ਬਾਹਰਵਾਰ ਇੱਕ ਨਿਰਧਾਰਤ ਸਥਾਨ ਤੋਂ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਡਿਵਾਈਸ ਨੂੰ ਪੀਵੀਸੀ ਪਾਈਪ ਕੇਸਿੰਗ ਵਿੱਚ ਛੁਪਾਇਆ ਗਿਆ ਸੀ ਤਾਂ ਜੋ ਇਸ ਦਾ ਪਤਾ ਨਾ ਲੱਗ ਸਕੇ।

ਡੀਜੀਪੀ ਨੇ ਕਿਹਾ ਕਿ ਆਈਈਡੀ ਦੀ ਡਿਲੀਵਰੀ ਦੇ ਸਰੋਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਤੋਂ ਆਈਈਡੀ ਵਾਲੀ ਖੇਪ ਭੇਜਣ ਬਾਰੇ ਮਿਲੀ ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਆਪਰੇਸ਼ਨ ਚਲਾਇਆ ਅਤੇ ਸ਼ੱਕੀ ਰਾਹੁਲ ਉਰਫ਼ ਗੱਜੂ ਨੂੰ ਆਈਈਡੀ ਸਮੇਤ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ 2022 ਵਿੱਚ ਆਪਣੇ ਵਿਦੇਸ਼ੀ ਹੈਂਡਲਰ ਦੇ ਪੰਜਾਬ ਦੌਰੇ ਦੌਰਾਨ ਉਸ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਹ ਏਨਕ੍ਰਿਪਟਡ ਮੋਬਾਈਲ ਐਪਸ ਰਾਹੀਂ ਇੱਕ ਦੂਜੇ ਨਾਲ ਸੰਪਰਕ ਕਰਦੇ ਸਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਹੈਂਡਲਰ ਨੇ ਸ਼ੁਰੂ ਵਿੱਚ ਰਾਹੁਲ ਨੂੰ ਕੰਮ ਸੌਂਪਣ ਤੋਂ ਪਹਿਲਾਂ ਉਸਦੇ ਖਰਚਿਆਂ ਲਈ ਛੋਟੀਆਂ-ਛੋਟੀਆਂ ਰਕਮਾਂ ਦੇ ਕੇ ਉਸ ਨੂੰ ਜਾਲ ਵਿੱਚ ਫਸਾਇਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 08 ਮਿਤੀ 09.02.2026 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਤਹਿਤ ਦਰਜ ਕੀਤੀ ਗਈ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ