Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ" ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

February 14, 2026 10:22 PM
SehajTimes

21 ਮਹੀਨਿਆਂ ਤੋਂ ਵੱਧ ਸਮੇਂ ਵਿੱਚ ਪੜਾਅਵਾਰ ਡਰਿਲਿੰਗ ਯੋਜਨਾ ਤਹਿਤ ਕੀਤੇ ਜਾਣਗੇ 15 ਬੋਰ

ਪੰਜਾਬ ਨੇ ਕੌਮੀ ਖਣਿਜ ਚਿੰਤਨ ਸੰਮੇਲਨ-2026 ਦੌਰਾਨ ਚੁੱਕਿਆ ਸੀ ਪੋਟਾਸ਼ ਦਾ ਮੁੱਦਾ

ਬਰਿੰਦਰ ਕੁਮਾਰ ਗੋਇਲ ਵੱਲੋਂ ਦੇਸ਼ ਦੀ ਖ਼ੁਰਾਕ ਸੁਰੱਖਿਆ ਲਈ ਸੂਬੇ 'ਚ ਪੋਟਾਸ਼ ਖੋਜ ਨੂੰ ਤਰਜੀਹ ਦੇਣ ਦੀ ਮੰਗ

ਭਾਰਤੀ ਭੂ-ਵਿਗਿਆਨਕ ਸਰਵੇਖਣ ਵਿਭਾਗ ਵੱਲੋਂ ਫ਼ਾਜ਼ਿਲਕਾ ਦੇ ਕਈ ਬਲਾਕਾਂ ’ਚ ਪੋਟਾਸ਼ ਸ਼ੁਰੂਆਤੀ ਸਰਵੇਖਣ ਅਤੇ ਖੋਜ ਕਰਨ ਦੀ ਤਜਵੀਜ਼




ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ 'ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ ਮੀਟਿੰਗ ਦੌਰਾਨ ‘‘ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਵਾੜਿਆਂਵਾਲੀ ਖੇਤਰ ਵਿੱਚ ਪੋਟਾਸ਼ ਲਈ ਖੋਜ ਸਰਵੇਖਣ ਜੀ-4’’ ਸਿਰਲੇਖ ਵਾਲੇ ਨਵੇਂ ਖੋਜ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਪ੍ਰਾਜੈਕਟ ਮਿਨਰਲ ਐਕਸਪਲੋਰੇਸ਼ਨ ਐਂਡ ਕੰਸਲਟੈਂਸੀ ਲਿਮਟਿਡ ਵੱਲੋਂ 21 ਮਹੀਨਿਆਂ ਦੀ ਮਿਆਦ ਅੰਦਰ 1903.11 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ 48.0 ਵਰਗ ਕਿਲੋਮੀਟਰ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਯੋਜਨਾ ਅਨੁਸਾਰ 9 ਮਹੀਨਿਆਂ ਬਾਅਦ ਪ੍ਰਾਜੈਕਟ ਦੀ ਸਮੀਖਿਆ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ 3200 ਮੀਟਰ ਦੇ ਗਰਿੱਡ ਅੰਤਰਾਲ ’ਤੇ 5700 ਮੀਟਰ ਦੀ ਕੁੱਲ ਡ੍ਰਿਲਿੰਗ ਸਮੇਤ ਛੇ ਬੋਰਹੋਲ ਕੀਤੇ ਜਾਣਗੇ। ਸਮੀਖਿਆ ਤੋਂ ਬਾਅਦ ਪਛਾਣੇ ਗਏ ਸੰਭਾਵੀ ਜ਼ੋਨਾਂ ਵਿੱਚ ਦੂਜੇ ਪੜਾਅ ਤਹਿਤ 1600 ਮੀਟਰ ਦੇ ਗਰਿੱਡ ਅੰਤਰਾਲ ’ਤੇ 8550 ਮੀਟਰ ਦੀ ਕੁੱਲ ਡ੍ਰਿਲਿੰਗ ਸਮੇਤ ਨੌਂ ਵਾਧੂ ਬੋਰਹੋਲ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਪਿਛਲੇ ਜਨਵਰੀ ਮਹੀਨੇ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਗੁਜਰਾਤ ਦੇ ਗਾਂਧੀਨਗਰ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕੌਮੀ ਖਣਿਜ ਚਿੰਤਨ ਸੰਮੇਲਨ-2026 ਦੌਰਾਨ ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਸੀ। ਉਨ੍ਹਾਂ ਨੇ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਪੋਟਾਸ਼ ਦੇ ਸੰਭਾਵਿਤ ਸਰੋਤਾਂ ਦੀ ਪਛਾਣ ਦਾ ਮੁੱਦਾ ਚੁੱਕਦਿਆਂ ਫੀਲਡ ਸੀਜ਼ਨ 2025-26 ਦੌਰਾਨ ਡ੍ਰਿਲਿੰਗ ਅਤੇ ਭੂ-ਵਿਗਿਆਨਕ ਮੈਪਿੰਗ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਸੀ।

ਇਸੇ ਦੌਰਾਨ ਕੈਬਨਿਟ ਮੰਤਰੀ ਨੇ ਕੇਂਦਰੀ ਏਜੰਸੀਆਂ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿੱਚ ਪੋਟਾਸ਼ ਦੀ ਖੋਜ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਇਸ ਦਾ ਸਿੱਧਾ ਸਬੰਧ ਦੇਸ਼ ਦੀ ਖ਼ੁਰਾਕ ਸੁਰੱਖਿਆ ਅਤੇ ਕਿਸਾਨਾਂ ਦੀ ਭਲਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸੂਬੇ ਭਰ ਦੇ ਖਣਿਜ ਭਰਪੂਰ ਖੇਤਰਾਂ ਵਿੱਚ ਭਰੋਸੇਯੋਗ ਢੰਗ ਨਾਲ ਖਣਿਜ ਸੂਚੀ ਤਿਆਰ ਕਰਨ ਲਈ ਸਮੇਂ ਸਿਰ ਕਾਰਵਾਈ ਦੀ ਮੰਗ ਵੀ ਕੀਤੀ ਸੀ।

ਪੰਜਾਬ ਸਰਕਾਰ ਵੱਲੋਂ ਖੋਜ ਖੇਤਰ ਦੇ ਵਿਸਥਾਰ ਬਾਰੇ ਬੇਨਤੀ ਤੋਂ ਬਾਅਦ ਭਾਰਤੀ ਭੂ-ਵਿਗਿਆਨਕ ਸਰਵੇਖਣ ਵਿਭਾਗ ਨੇ ਫੀਲਡ ਸੀਜ਼ਨ 2026-27 ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਕੇਰਾ-ਖੇੜਾ ਬਲਾਕ ਅਤੇ ਸਈਅਦਵਾਲਾ ਬਲਾਕ ਵਿੱਚ ਪੋਟਾਸ਼ ਲਈ ਸ਼ੁਰੂਆਤੀ ਸਰਵੇਖਣ ਅਤੇ ਕੰਧਵਾਲਾ-ਰਾਮਸਰਾ ਬਲਾਕ ਵਿੱਚ ਸ਼ੁਰੂਆਤੀ ਖੋਜ ਪ੍ਰੋਗਰਾਮ ਦੀ ਤਜਵੀਜ਼ ਰੱਖੀ ਹੈ। ਇਸ ਪ੍ਰੋਗਰਾਮ ਤਹਿਤ ਪਛਾਣੀਆਂ ਗਈਆਂ 15 ਸੰਭਾਵੀ ਥਾਵਾਂ ’ਤੇ ਡ੍ਰਿਲਿੰਗ ਕੀਤੀ ਜਾਣੀ ਹੈ। ਕੈਬਨਿਟ ਮੰਤਰੀ ਨੇ ਮੰਗ ਕੀਤੀ ਕਿ ਸੂਬੇ ਦੇ ਪੋਟਾਸ਼ ਸਰੋਤ ਆਧਾਰ ਨੂੰ ਮਜ਼ਬੂਤ ਕਰਨ ਲਈ ਸਾਰੇ ਪ੍ਰਸਤਾਵਿਤ ਬਲਾਕਾਂ ਵਿੱਚ ਕਾਰਜ, ਫੀਲਡ ਸੀਜ਼ਨ 2026-27 ਦੀ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੋਟਾਸ਼ ਦੇਸ਼ ਲਈ ਬਹੁਤ ਮਹੱਤਵਪੂਰਨ ਅਤੇ ਲਾਹੇਵੰਦ ਹੈ ਕਿਉਂਕਿ ਇਸ ਦੀ ਲਗਭਗ 99 ਫ਼ੀਸਦੀ ਲੋੜ ਦਰਾਮਦ ਰਾਹੀਂ ਪੂਰੀ ਕੀਤੀ ਜਾਂਦੀ ਹੈ ਅਤੇ ਘਰੇਲੂ ਖੋਜ ਤੇ ਮਾਈਨਿੰਗ ਵਿੱਚ ਕਿਸੇ ਵੀ ਪ੍ਰਗਤੀ ਨਾਲ ਕੌਮੀ ਅਰਥਵਿਵਸਥਾ, ਖੇਤੀ ਖੇਤਰ ਅਤੇ ਦੀਰਘ-ਕਾਲੀ ਸਵੈ-ਨਿਰਭਰਤਾ ਟੀਚਿਆਂ ਨੂੰ ਮਜ਼ਬੂਤੀ ਮਿਲੇਗੀ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ