Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ': 'ਆਪਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

February 14, 2026 10:48 PM
SehajTimes

ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 346ਵੇਂ ਦਿਨ 2.7 ਕਿਲੋਗ੍ਰਾਮ ਹੈਰੋਇਨ ਸਮੇਤ 215 ਨਸ਼ਾ ਤਸਕਰ ਕਾਬੂ



ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ 'ਆਪ੍ਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2706 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।

ਆਪ੍ਰੇਸ਼ਨ ਪ੍ਰਹਾਰ-2 ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 2596 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1,634 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 53 ਭਗੌੜੇ ਅਪਰਾਧੀ ਅਤੇ 534 ਰੋਕਥਾਮ ਹਿਰਾਸਤ ਵਿੱਚ ਲਏ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ 1,015 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਲੋਕ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 346ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 215 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 863 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 346 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,866 ਹੋ ਗਈ ਹੈ। 'ਡੀ-ਅਡਿਕਸ਼ਨ'  ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ