Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ

February 15, 2026 06:30 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (Kissan Union) ਏਕਤਾ ਸਿੱਧੂਪੁਰ ਵੱਲੋਂ ਸੁਨਾਮ ਬਲਾਕ ਦੇ ਪਿੰਡ ਚੱਠਾ ਨਨਹੇੜਾ, ਖਡਿਆਲ, ਰਾਮਗੜ੍ਹ ਜਵੰਧਾਂ, ਮਹਿਲਾਂ, ਨਮੋਲ, ਛਾਜਲਾ, ਮੈਦੇਵਾਸ, ਭੈਣੀ, ਗੰਢੂਆਂ, ਜਖੇਪਲ, ਕਣਕਵਾਲ ਭੰਗੂਆਂ, ਉਗਰਾਹਾਂ ਵਿੱਚ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ ਸਾੜੀਆਂ ਗਈਆਂ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਈਸਟ ਇੰਡੀਆ ਕੰਪਨੀ ਵੱਲੋਂ ਭਾਰਤ ਅੰਦਰ ਉਸ ਸਮੇਂ ਦੇ ਸ਼ਾਸਕ ਤੋਂ ਸਿਰਫ ਭਾਰਤ ਵਿੱਚ ਵਪਾਰ ਕਰਨ ਲਈ ਇਜਾਜਤ ਲੈਕੇ ਪੂਰੇ ਦੇਸ਼ ਨੂੰ ਗੁਲਾਮ ਕੀਤਾ ਗਿਆ ਸੀ ਅਤੇ ਉਸ ਈਸਟ ਇੰਡੀਆ ਕੰਪਨੀ ਦੀ ਗੁਲਾਮੀ ਤੋਂ ਭਾਰਤ ਨੂੰ ਆਜ਼ਾਦ ਕਰਾਉਣ ਵਾਸਤੇ ਲੱਖਾਂ ਮਰਜੀਵੜਿਆਂ ਨੂੰ ਆਪਣੀਆਂ ਸ਼ਹਾਦਤਾਂ ਦੇਣੀਆਂ ਪਈਆਂ ਅਤੇ ਦੇਸ਼ ਨੂੰ ਉਸ ਸਮੇਂ ਦੇ ਸ਼ਾਸਕਾਂ ਵੱਲੋਂ ਕੀਤੀ ਗਈ ਦੇਸ਼ ਮਾਰੂ ਸੰਧੀ ਦੀ ਵੱਡੀ ਕੀਮਤ ਚੁਕਾਉਣੀ ਪਈ ਸੀ ਉਸੇ ਰਸਤੇ ਉੱਤੇ ਫਿਰ ਤੋਂ ਭਾਜਪਾ ਦੀ ਸਰਕਾਰ ਵੱਲੋਂ ਦੇਸ਼ ਨੂੰ ਤੋਰਨ ਲਈ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਫਿਰ ਤੋਂ ਦੇਸ਼ ਨੂੰ ਗੁਲਾਮ ਬਣਾਉਣ ਵਾਸਤੇ ਤੇ ਕਿਸਾਨੀ ਦਾ ਲੱਕ ਤੋੜਨ ਲਈ ਕਿਸਾਨ ਮਾਰੂ ਅਤੇ ਦੇਸ਼ ਮਾਰੂ ਸੰਧੀ ਰਾਤ ਦੇ ਹਨੇਰੇ ਵਿੱਚ ਕੀਤੀ ਗਈ ਹੈ। ਦੇਸ਼ ਮਾਰੂ ਸੰਧੀ ਉੱਪਰ ਪਰਦਾ ਪਾਉਣ ਲਈ ਭਾਜਪਾ (BJP) ਦੇ ਮੰਤਰੀਆਂ ਅਤੇ ਉਸ ਦੇ ਆਈਟੀ ਸੈਲ ਵੱਲੋਂ ਅਮਰੀਕਾ (America) ਦੀ ਬੋਲੀ ਬੋਲਦੇ ਹੋਏ ਭਾਰਤ (India) ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਪ੍ਰਚਾਰ ਕੀਤਾ ਜਾ ਰਿਹਾ। 
 

ਕਿਹਾ ਦੇਸ਼ ਦੇ ਹਰ ਨਾਗਰਿਕ ਲਈ ਮਾਰੂ ਸਾਬਿਤ ਹੋਵੇਗਾ ਸਮਝੌਤਾ

 
ਬਲਾਕ ਪ੍ਰਧਾਨ ਕੇਵਲ ਸਿੰਘ ਜਵੰਧਾ ਨੇ ਕਿਹਾ ਕਿ ਦੇਸ਼ ਦੇ ਲੋਕ ਆਪਣੇ ਮਨਾਂ ਚੋਂ ਇਹ ਭੁਲੇਖਾ ਕੱਢ ਦੇਣ ਕਿ ਇਸ ਸਮਝੌਤੇ ਦਾ ਨੁਕਸਾਨ ਸਿਰਫ ਕਿਸਾਨਾਂ ਨੂੰ ਹੋਵੇਗਾ , ਬਲਕਿ ਇਹ ਸਮਝੌਤਾ ਹਰ ਅਨਾਜ ਖਾਣ ਵਾਲੇ ਵਿਅਕਤੀ ਲਈ ਖਤਰਨਾਕ ਤੇ ਮਾਰੂ ਸਾਬਿਤ ਹੋਵੇਗਾ । ਉਨਾਂ ਕਿਹਾ ਕਿ ਅਮਰੀਕਾ ਵੱਲੋਂ ਆਪਣੇ ਕਿਸਾਨਾਂ ਤੋਂ ਖੇਤਾਂ ਵਿੱਚ ਜੀਐਮ ਅਨਾਜ ਪੈਦਾ ਕਰਵਾ ਕੇ ਭਾਰਤ ਵਿੱਚ ਭੇਜਿਆ ਜਾਵੇਗਾ ਜਿਸ ਦੇ ਬਹੁਤ ਮਾੜੇ ਪ੍ਰਭਾਵ ਮਨੁੱਖ ਦੀ ਸਿਹਤ ਤੇ ਪੈਣਗੇ ਤੇ ਉਹ ਭਿਆਨਕ ਬਿਮਾਰੀਆਂ ਦੀ ਜਕੜ ਵਿੱਚ ਆਉਣਗੇ ।  ਇਸ ਮੌਕੇ ਕਸ਼ਮੀਰ ਸਿੰਘ ਉਗਰਾਹਾਂ, ਦਲੇਲ ਸਿੰਘ ਚੱਠਾ,ਹਰੀ ਸਿੰਘ ਚੱਠਾ, ਹਰਬੰਸ ਸਿੰਘ ਖਡਿਆਲ, ਹਰਜਿੰਦਰ ਸਿੰਘ ਮਹਿਲਾ, ਕਰਮ ਸਿੰਘ ਨਮੋਲ,ਕੁਲਦੀਪ ਸਿੰਘ ਛਾਜਲਾ,ਜੱਗੀ ਸਿੰਘ ਗੰਢੂਆਂ, ਮਲਕੀਤ ਸਿੰਘ ਗੰਢੂਆਂ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਜਗਤਾਰ ਸਿੰਘ ਕਣਕਵਾਲ ਭੰਗੂਆਂ,ਨਸੀਬ ਸਿੰਘ ਜਖੇਪਲ, ਭਗਵੰਤ ਸਿੰਘ ਮੈਦੇਵਾਸ, ਅਮਨਦੀਪ ਸਿੰਘ ਸ਼ੇਰੋਂ,ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। (PunjabiNews)

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ