Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

February 15, 2026 06:45 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ (Gangstran Te Vaar) ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ (Punjab Police) ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ (Gangster) ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ 571 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ‘ਤੇ ਵਾਰ’  (Gangstran Te Vaar) ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) (DGP) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਪੁਲਿਸ ਟੀਮਾਂ ਨੇ 66 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 108 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ

ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ। ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 108 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇਣ

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" 351ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.7 ਕਿਲੋ ਹੈਰੋਇਨ, 210 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 351 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,674 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ ਦਾ ਸਲਾਘਯੋਗ ਉਪਰਾਲਾ

ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ; ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫਿਲਮ ‘ਲਾਇਸੈਂਸ’ ਦਾ ਗਾਣਾ ‘ਗਚ ਲਾਗੇ’ ਰਿਲੀਜ਼

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ