Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

February 15, 2026 09:30 PM
SehajTimes
ਸੰਗਰੂਰ, (ਕਰਨਵੀਰ ਸਿੰਘ ਲੋਂਗੋਵਾਲ) :   ਪੰਜਾਬ ‘ਚ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇੱਕ ਵਾਰ ਫਿਰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਵੇਗਾ। ਜਿਸ ਕਾਰਣ ਬੱਸ ਅੱਡਿਆਂ ‘ਤੇ ਯਾਤਰੀਆਂ ਦੀ ਭੀੜ ਅਤੇ ਖੱਜਲ-ਖੁਆਰੀ ਦੇਖਣ ਨੂੰ ਮਿਲ ਸਕਦੀ ਹੈ। ਮੋਗਾ ਵਿੱਚ ਕੱਲ੍ਹ ‘ਯੁੱਧ- ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।
ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕਰਵਾਈ ਜਾ ਰਹੀ ਇਸ ਰੈਲੀ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਿਸ ਕਾਰਣ ਰੈਲੀ ਦੇ ਮੱਦੇਨਜ਼ਰ 16 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਬੰਦ ਰਹਿਣਗੀਆਂ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੀਆਂ ਸਰਕਾਰੀ ਬੱਸਾਂ ਸਮੇਤ ਕਈ ਪ੍ਰਾਈਵੇਟ ਬੱਸਾਂ ਵੀ ਰੈਲੀ ‘ਚ ਸ਼ਾਮਲ ਹੋਣਗੀਆਂ, ਜਿਸ ਕਾਰਨ ਆਮ ਮੁਸਾਫ਼ਰਾਂ ਨੂੰ ਬੱਸ ਸੇਵਾ ਉਪਲਬਧ ਨਹੀਂ ਹੋਵੇਗੀ। ਬੱਸਾਂ ਦੀ ਘਾਟ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਸਫ਼ਰ ਲਈ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ