Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Malwa

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

February 15, 2026 10:11 PM
SehajTimes
ਸੰਗਰੂਰ (ਕਰਨਵੀਰ ਸਿੰਘ ਲੋਂਗੋਵਾਲ ) : ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ ਅਤੇ ਸੰਗਤ ਨਾਲ ਮਿਲ ਕੇ ਭਜਨ-ਕੀਰਤਨ ਵਿੱਚ ਭਾਗ ਲਿਆ। ਕੈਬਨਿਟ ਮੰਤਰੀ ਨੇ ਸਮਾਗਮਾਂ ਦੌਰਾਨ ਸ਼ਿਵ ਭਗਤਾਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਮਹਾਂਸ਼ਿਵਰਾਤਰੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਦਾ ਜੀਵਨ ਸਾਦਗੀ, ਤਪੱਸਿਆ ਅਤੇ ਲੋਕ-ਕਲਿਆਣ ਦਾ ਪ੍ਰਤੀਕ ਹੈ, ਜਿਸ ਤੋਂ ਹਰ ਵਿਅਕਤੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।
 
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਹਾਂਸ਼ਿਵਰਾਤਰੀ ਵਰਗੇ ਧਾਰਮਿਕ ਤਿਉਹਾਰ ਸਿਰਫ਼ ਆਸਥਾ ਦਾ ਪ੍ਰਗਟਾਵਾ ਹੀ ਨਹੀਂ ਹੁੰਦੇ, ਸਗੋਂ ਸਮਾਜ ਵਿੱਚ ਭਾਈਚਾਰੇ, ਸਾਂਝ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਬਣਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਸ਼ਾਂਤੀ, ਸਦਭਾਵਨਾ ਅਤੇ ਸਹਿਯੋਗ ਦੀ ਭਾਵਨਾ ਨਾਲ ਮਨਾਏ ਜਾਣ।
 
ਇਸ ਮੌਕੇ ਕੈਬਨਿਟ ਮੰਤਰੀ ਨੇ ਇਲਾਕੇ ਦੇ ਵਿਕਾਸ ਕਾਰਜਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸਿਹਤ, ਸਿੱਖਿਆ, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।
 
ਉਨ੍ਹਾਂ ਨੇ ਸਥਾਨਕ ਨਿਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾਂ ਨਾਲ ਖੜ੍ਹੀ ਹੈ ਅਤੇ ਜਨਤਾ ਦੀ ਸੇਵਾ ਹੀ ਸਰਕਾਰ ਦਾ ਮੁੱਖ ਉਦੇਸ਼ ਹੈ।
 
ਸਮਾਗਮਾਂ ਦੌਰਾਨ ਮੰਦਰ ਪ੍ਰਬੰਧਕ ਕਮੇਟੀਆਂ, ਧਾਰਮਿਕ ਆਗੂਆਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਾਜ਼ਰੀ ਰਹੀ। ਸਾਰੇ ਸਮਾਗਮ ਸ਼ਾਂਤੀਪੂਰਣ ਅਤੇ ਸ਼ਰਧਾ ਭਾਵਨਾ ਨਾਲ ਸੰਪੰਨ ਹੋਏ।
 
ਅੰਤ ਵਿੱਚ ਕੈਬਨਿਟ ਮੰਤਰੀ ਨੇ ਸਮੂਹ ਨਾਗਰਿਕਾਂ ਦੀ ਖੁਸ਼ਹਾਲੀ, ਚੰਗੀ ਸਿਹਤ ਅਤੇ ਤਰੱਕੀ ਲਈ ਕਾਮਨਾ ਕਰਦਿਆਂ ਸਭ ਨੂੰ ਮਹਾਂਸ਼ਿਵਰਾਤਰੀ ਦੀਆਂ ਮੁੜ-ਮੁੜ ਵਧਾਈਆਂ ਦਿੱਤੀਆਂ।
 
ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਖ ਵੱਖ ਅਹੁਦੇਦਾਰ ਤੇ ਵਰਕਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਿਵ ਭਗਤ ਹਾਜ਼ਰ ਸਨ।

Have something to say? Post your comment

More in Malwa

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ