Monday, February 16, 2026
BREAKING NEWS
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Malwa

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

February 16, 2026 02:32 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਚਾਉਕੇ ਆਦਰਸ਼ ਸਕੂਲ ਵਿੱਚ ਕਥਿਤ ਘਪਲਿਆਂ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿੱਢੇ ਸੰਘਰਸ਼ ਦੌਰਾਨ ਝੂਠੇ ਪੁਲਿਸ ਕੇਸਾਂ ਵਿੱਚ ਨਜ਼ਰਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਨੂੰ ਲੈਕੇ 18 ਫ਼ਰਵਰੀ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਕਿਸਾਨਾਂ ਨੇ ਵਿਚਾਰ ਚਰਚਾ ਸ਼ੁਰੂ ਕਰ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਦੋ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਨੂੰ ਲੈਕੇ 18 ਫ਼ਰਵਰੀ ਨੂੰ ਬਠਿੰਡਾ ਵਿਖੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਪਿੰਡਾਂ ਵਿੱਚ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਦਸ ਮਹੀਨਿਆਂ ਤੋਂ ਸਰਕਾਰ ਨੇ ਦੋ ਕਿਸਾਨ ਆਗੂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਨੂੰ ਜੇਲਾਂ ਅੰਦਰ ਨਜ਼ਰਬੰਦ ਰੱਖਿਆ ਹੋਇਆ ਹੈ, ਇੰਨਾ ਕਿਸਾਨਾਂ ਤੇ ਝੂਠੇ ਪਰਚੇ ਪਾਏ ਹੋਏ ਹਨ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਉਕਤ ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈਕੇ ਛੇ ਫ਼ਰਵਰੀ ਨੂੰ ਬਠਿੰਡਾ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵੱਲ ਜਾਂਦੇ ਕਿਸਾਨਾਂ ਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਨੀਅਤ ਸਪਸ਼ਟ ਕਰ ਦਿੱਤੀ ਹੈ ਕਿ ਰਾਜ ਅੰਦਰ ਹੱਕ ਮੰਗਦੇ ਲੋਕਾਂ ਦੀ ਜ਼ੁਬਾਨਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਬਹਾਲ ਸਿੰਘ ਢੀਂਡਸਾ, ਬਹਾਦਰ ਸਿੰਘ ਭੁਟਾਲ, ਸੁਖਦੇਵ ਸਿੰਘ ਕੁੜੈਲ, ਸੁਖਪਾਲ ਸਿੰਘ ਮਾਣਕ, ਰਿੰਕੂ ਮੂਣਕ, ਹਰਬੰਸ ਸਿੰਘ ਲੱਡਾ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ

ਘਰੇਲੂ ਬਗੀਚੀ ਵਿੱਚ ਸਬਜ਼ੀਆਂ ਜ਼ਰੂਰ ਉਗਾਉਣ ਕਿਸਾਨ : ਡਾ. ਅਸ਼ੋਕ ਕੁਮਾਰ ਗਰਗ

ਆਪ ਆਗੂਆਂ ਨੇ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਦਿਤਾ ਧਰਨਾ 

ਭਾਰਤੀ ਕਿਸਾਨ ਯੂਨੀਅਨ ਨੇ ਦਿਤਾ ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਕਿਸਾਨਾਂ ਨੇ ਲੌਂਗੋਵਾਲ ਥਾਣੇ ਮੂਹਰੇ ਦਿੱਤਾ ਧਰਨਾ 

ਸੰਗਰੂਰ ਬੱਸ ਸਟੈਂਡ ਦਿਨ ਭਰ ਪੁਲਿਸ ਛਾਉਣੀ ’ਚ ਬਣਿਆ ਰਿਹਾ