Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ: ਕੁਲਤਾਰ ਸਿੰਘ ਸੰਧਵਾਂ

February 16, 2026 03:45 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ 'ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ ਲਈ ਕਾਫ਼ੀ ਨੁਕਸਾਨਦੇਹ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਨਾ ਸਿਰਫ਼ ਸਾਡੇ ਅੰਨਦਾਤਾ ਨੂੰ ਤਬਾਹ ਕਰੇਗਾ ਸਗੋਂ ਉਨ੍ਹਾਂ ਦੇ ਹਿੱਤਾਂ ਨੂੰ ਵੀ ਢਾਹ ਲਾਵੇਗਾ। ਉਨ੍ਹਾਂ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਲਗਾਤਾਰ ਸਾਡੇ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰ ਕਦਮ ‘ਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਜਬ ਕੀਮਤਾਂ, ਸਬਸਿਡੀਆਂ, ਬੁਨਿਆਦੀ ਢਾਂਚਾ ਅਤੇ ਜੋਖਮ ਸੁਰੱਖਿਆ ਵਰਗੇ ਮਜ਼ਬੂਤ ਘਰੇਲੂ ਸਮਰਥਨਾਂ ਤੋਂ ਬਿਨਾਂ, ਵਿਦੇਸ਼ੀ ਕਾਰੋਬਾਰਾਂ ਲਈ ਬਾਜ਼ਾਰ ਖੋਲ੍ਹਣ ਦਾ ਇਹ ਕਦਮ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੱਡੀ ਪਰੇਸ਼ਾਨੀ ਖੜ੍ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਦਾ ਵਿਰੋਧ ਇੱਕ ਚੇਤਾਵਨੀ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਹ ਸਮਝਦੀ ਹੈ ਕਿ ਇਹ ਸਮਝੌਤਾ ਸੱਚਮੁੱਚ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੰਦਾ ਹੈ ਤਾਂ ਉਸਨੂੰ ਪਾਰਦਰਸ਼ਤਾ, ਸੰਸਦੀ ਬਹਿਸ ਅਤੇ ਅਰਥਪੂਰਨ ਸਲਾਹ-ਮਸ਼ਵਰੇ ਰਾਹੀਂ ਇਹ ਸਾਬਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਖੇਤੀ ਸੈਕਟਰ ‘ਚ ਸੁਧਾਰਾਂ ਦੀ ਇਹ ਧਾਰਨਾ ਇੱਕ ਵਾਰ ਫਿਰ ਦੇਸ਼ ਦਾ ਢਿੱਡ ਭਰਨ ਵਾਲੇ ਸਾਡੇ ਕਿਸਾਨਾਂ ਦੇ ਸ਼ੰਕੇ-ਚਿੰਤਾਵਾਂ ਨੂੰ ਦੂਰ ਕਰਨ ਵਿੱਚ ਅਸਫ਼ਲ ਰਹੇਗੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ