Thursday, October 01, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਇਰਲ ਵੀਡੀਓ ਮਾਮਲੇ ‘ਚ FIR ਦਰਜ

February 16, 2026 08:09 PM
SehajTimes

ਅੰਮ੍ਰਿਤਸਰ, (ਦਵਿੰਦਰ ਕੁਮਾਰ ਪੁਰੀ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਤ ਇੱਕ ਅਫ਼ਵਾਹੀ ਅਤੇ ਭੜਕਾਉ ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਈਬਰ ਕ੍ਰਾਈਮ ਸੈੱਲ ਵਿੱਚ ਐਫ.ਆਈ.ਆਰ. ਦਰਜ ਕਰਵਾ ਦਿੱਤੀ ਹੈ। ਕਮੇਟੀ ਨੇ ਇਸਨੂੰ ਧਾਰਮਿਕ ਅਕੀਦਤ ਨਾਲ ਜੁੜਿਆ ਸੰਵੇਦਨਸ਼ੀਲ ਮਸਲਾ ਕਰਾਰ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ SGPC ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁੱਝ ਕੇ ਗਲਤ ਅਤੇ ਭੜਕਾਉ ਸਮੱਗਰੀ ਤਿਆਰ ਕਰਕੇ ਵਾਇਰਲ ਕੀਤੀ ਗਈ, ਜਿਸ ਨਾਲ ਸਿੱਖ ਸੰਸਥਾਵਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ 26 ਅਤੇ 29 ਜਨਵਰੀ ਨੂੰ ਸਾਈਬਰ ਕ੍ਰਾਈਮ ਵਿਭਾਗ ਕੋਲ ਲਿਖਤੀ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਵੀਡੀਓ ਤਿਆਰ ਕਰਨ ਅਤੇ ਫੈਲਾਉਣ ਵਾਲੇ ਵਿਅਕਤੀ ਜਾਂ ਗਰੁੱਪ ਦੀ ਜਲਦ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਧਾਰਮਿਕ ਸਥਾਨਾਂ ਜਾਂ ਅਕੀਦਤ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰੇ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਸੰਗਤਾਂ ਨੂੰ ਸੂਚੇਤ ਕੀਤਾ ਕਿ ਜੇਕਰ ਸ੍ਰੀ ਦਰਬਾਰ ਸਾਹਿਬ ਜਾਂ ਕਿਸੇ ਵੀ ਧਾਰਮਿਕ ਮਰਿਆਦਾ ਨਾਲ ਸੰਬੰਧਤ ਕੋਈ ਸ਼ੱਕੀ ਵੀਡੀਓ ਜਾਂ ਸੁਨੇਹਾ ਸਾਹਮਣੇ ਆਵੇ ਤਾਂ ਉਸ ‘ਤੇ ਅੰਨ੍ਹਾ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਨਾ ਹੀ ਉਸਨੂੰ ਅੱਗੇ ਸ਼ੇਅਰ ਕੀਤਾ ਜਾਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀ ਸਮੱਗਰੀ ਨੂੰ ਫੈਲਾਉਣ ਨਾਲ ਅਫ਼ਵਾਹਾਂ ਨੂੰ ਵਧਾਵਾ ਮਿਲਦਾ ਹੈ ਅਤੇ ਸੰਗਤ ਵਿੱਚ ਗਲਤ ਸੰਦੇਸ਼ ਜਾਂਦਾ ਹੈ। ਕਮੇਟੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਜਾਣਕਾਰੀ ਦੀ ਪੁਸ਼ਟੀ ਲਈ ਸੰਗਤਾਂ ਨੂੰ ਸਿੱਧਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਨਾਲ ਸੰਪਰਕ ਕਰਨਾ ਚਾਹੀਦਾ ਹੈ। SGPC ਨੇ ਦੋ ਟੁੱਕ ਕਿਹਾ ਕਿ ਧਾਰਮਿਕ ਅਕੀਦਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ