Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

February 17, 2026 01:32 PM
SehajTimes
ਕੋਟਕਪੂਰਾ : 75 ਐਮ.ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ’ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ’ਤੇ ਮੁਕੰਮਲ ਪਾਬੰਦੀ ਲਾਈ ਜਾਂਦੀ ਹੈ। ਹੁਕਮਾਂ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ. ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ। ਇਨ੍ਹਾਂ ਹੁਕਮਾਂ ਮੁਤਾਬਿਕ ਹਰ ਹੋਲਸੇਲਰ/ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿੱਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਇਹ ਹੁਕਮ 8 ਅਪ੍ਰੈਲ 2026 ਤੱਕ ਲਾਗੂ ਰਹਿਣਗੇ। ਐਮਰਜੈਂਸੀ ਹਾਲਾਤਾਂ ਵਿੱਚ ਜਿੰਨਾ ਮਰੀਜਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜਰੂਰਤ ਹੈ, ਨੂੰ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਚਲਾਏ ਜਾ ਰਹੇ ਮੈਡੀਕਲ ਸਟੋਰਾਂ ’ਤੇ ਇਹ ਦਵਾਈ ਮੁਹੱਈਆ ਕਰਵਾਉਣ ਲਈ ਛੂਟ ਦਿੱਤੀ ਜਾਂਦੀ ਹੈ। ਹੁਕਮਾਂ ਵਿੱਚ ਸੈਕਟਰੀ ਰੈਡ ਕਰਾਸ ਨੂੰ ਇਸ ਦਵਾਈ ਦੇ ਵੇਚਣ ਸਬੰਧੀ ਰਿਕਾਰਡ ਨੂੰ ਰਖਵਾਉਣ ਲਈ ਪਾਬੰਦ ਕੀਤਾ ਗਿਆ ਹੈ।

Have something to say? Post your comment

More in Malwa

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ