Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

February 17, 2026 02:16 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ - ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ। ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ ਦਰਜ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧ ਵਿੱਚ, ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ 'ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ। ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ । ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ 'ਤੇ 1,00,000 ਰੁਪਏ ਦੀ ਰਿਸ਼ਵਤ ਮੰਗੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ 'ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000 ਰੁਪਏ ਰਿਸ਼ਵਤ ਮੌਕੇ 'ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ 'ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ