Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

February 17, 2026 03:42 PM
SehajTimes
ਨਵੀਂ ਦਿੱਲੀ‌ : ਸਿੱਖ ਕੌਮ ਦੀ ਅਮਰ ਸ਼ਹਾਦਤਾਂ ਨੂੰ ਨਮਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਮਹਾਨ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨਿੱਚਰਵਾਰ, 21 ਫਰਵਰੀ 2026 ਨੂੰ ਸਵੇਰੇ 6 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਕਰਵਾਇਆ  ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਸਿੱਖ ਇਤਿਹਾਸ ਨੇ ਕੌਮ ਨੂੰ ਧਰਮ, ਅਸੂਲ ਅਤੇ ਅਡੋਲਤਾ ਦੀ ਅਮਰ ਪ੍ਰੇਰਣਾ ਬਖ਼ਸ਼ੀ। ਇਹ ਸਮਾਗਮ ਸ਼ਹੀਦਾਂ ਦੀ ਅਟੱਲ ਆਤਮਿਕ ਸ਼ਕਤੀ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਸੰਗਤਾਂ ਵਿੱਚ ਗੁਰਮਤਿ ਚੇਤਨਾ ਦਾ ਪ੍ਰਕਾਸ਼ ਫੈਲਾਉਣ ਦਾ ਕੇਂਦਰ ਬਣੇਗਾ। ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਰਸਭਰੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਿਆ ਜਾਵੇਗਾ ਅਤੇ ਸ਼ਹੀਦਾਂ ਦੀ ਅਮਰ ਵਿਰਾਸਤ ‘ਤੇ ਵਿਸ਼ੇਸ਼ ਵਿਚਾਰ ਵੀ ਸਾਂਝੇ ਕੀਤੇ ਜਾਣਗੇ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਅਤੇ ਆਸ-ਪਾਸ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਅਨਮੋਲ ਖੁਸ਼ੀਆਂ ਪ੍ਰਾਪਤ ਕਰਨ ਅਤੇ ਸ਼ਹੀਦਾਂ ਨੂੰ ਸਾਂਝੀ ਸ਼ਰਧਾਂਜਲੀ ਅਰਪਿਤ ਕਰਨ। ਇਹ ਪਾਵਨ ਮੌਕੇ ਤੇ ਸੰਗਤਾਂ ਲਈ ਇਤਿਹਾਸਕ ਯਾਦਾਂ ਨੂੰ ਤਾਜ਼ਾ ਕਰਨ ਅਤੇ ਗੁਰਮਤਿ ਰਾਹੀਂ ਨਵੀਂ ਰੂਹਾਨੀ ਸ਼ਕਤੀ ਹਾਸਲ ਕਰਨ ਦਾ ਸੁਨਹਿਰਾ ਮੌਕਾ ਹੋਵੇਗਾ।

Have something to say? Post your comment

 

More in Delhi

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪਾਣੀ ਦੀ ਸੰਭਾਲ ਲਈ, ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ: ਹਰਮੀਤ ਸਿੰਘ ਕਾਲਕਾ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ 'ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ