Saturday, April 04, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

February 17, 2026 06:37 PM
SehajTimes

ਭਗਵੰਤ ਮਾਨ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਗਾਤਾਰ ਯਤਨਸ਼ੀਲ; ਵਿਰੋਧੀ ਪਾਰਟੀਆਂ ਚੋਣ ਗਣਿਤ ਵਿੱਚ ਰੁੱਝੀਆਂ: ਡਾ. ਬਲਬੀਰ ਸਿੰਘ

ਚੰਡੀਗੜ੍ਹ, (ਜਗਤਾਰ ਸਿੰਘ ਮਾਹਲਾ) : ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋਨ ਦੇ ਕੋਆਰਡੀਨੇਟਰ ਮੈਡਮ ਸੋਨੀਆ ਮਾਨ,ਕੈਬਨਿਟ ਮੰਤਰੀ ਮੰਤਰੀ ਲਾਲਜੀਤ ਸਿੰਘ ਭੁੱਲਰ, ਕਾਰਜਕਾਰੀ ਪ੍ਰਧਾਨ ਸੂਬਾ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ। ਇਸ ਮੌਕੇ ਗੁਰਸ਼ਰਨ ਸਿੰਘ ਛੀਨਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਗਈ ਸਿਹਤ ਯੋਜਨਾ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਾਂਗਾ ਡਾ:ਬਲਬੀਰ ਸਿੰਘ ਨੇ ਗੁਰਸ਼ਰਨ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਨਵੇਂ ਚੇਅਰਮੈਨ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਦਿਖਾਈ ਗਈ ਊਰਜਾ ਅਤੇ ਵਚਨਬੱਧਤਾ ਨੂੰ ਪ੍ਰਸ਼ਾਸਨਿਕ ਕੰਮਾਂ ਵਿੱਚ ਵੀ ਜਾਰੀ ਰੱਖਣ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਸਮੇਂ ਸਿਰ ਪਹੁੰਚੇ।

ਇਸ ਮੌਕੇ ਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਨੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੇਰਾ ਭਰਾ ਗੁਰਸਰਨ ਸਿੰਘ ਛੀਨਾ ਮਿਹਨਤ ਅਤੇ ਲਗਨ ਨਾਲ ਪਾਰਟੀ ਲਈ ਕੰਮ ਕਰ ਰਹੇ ਹਨ ਜਿਸ ਦਾ ਕਰਕੇ ਹਾਈ ਕਮਾਂਡ ਨੇ ਇਹ ਜਿੰਮੇਵਾਰੀ ਸੌਂਪੀ ਹੈ। ਮੈਨੂੰ ਯਕੀਨ ਹੈ ਕਿ ਇਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਸਿਹਤ ਯੋਜਨਾ ਦਾ ਲਾਭ ਦੇ ਰਹੇ ਹਨ ਜਿਸ ਨਾਲ 2027 ਦੀਆਂ ਚੋਣਾਂ ਵਿੱਚ ਉਹ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਲੰਬੇ ਸਮੇਂ ਤੱਕ ਕਾਰਗਰ ਰਹਿਣ ਵਾਲੀ ਯੋਜਨਾ ਹੈ ਅਤੇ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਦਕਿ ਵਿਰੋਧੀ ਪਾਰਟੀਆਂ ਚੋਣਾਂ ਦੇ ਹਿਸਾਬ–ਕਿਤਾਬ ਵਿੱਚ ਰੁੱਝੀਆਂ ਹੋਈਆਂ ਹਨ।


ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਦਾਖਲੇ ਤੋਂ ਲੈ ਕੇ ਛੁੱਟੀ ਤੱਕ ਨਗਦੀ ਰਹਿਤ ਇਲਾਜ ਦੀ ਸੁਵਿਧਾ ਮਿਲਦੀ ਹੈ। ਰਾਜ ਵਿੱਚ 23 ਹਸਪਤਾਲਾਂ ਵਿੱਚ ਗੰਭੀਰ ਦੇਖਭਾਲ ਇਕਾਈਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਜੀਵਨ ਰੱਖਿਆ ਸੇਵਾਵਾਂ ਦੀ ਪਹੁੰਚ ਵਿੱਚ ਵੱਡਾ ਵਾਧਾ ਹੋਇਆ ਹੈ।


ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਸਨੀ ਸਿੰਘ ਅਹਲੂਵਾਲੀਆ, ਐਮ ਡੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਿਤ ਤਲਵਾਰ,ਉਪ ਚੇਅਰਮੈਨ ਪੀ ਐਚ ਐਸ ਸੀ ਮਨਿੰਦਰਜੀਤ ਸਿੰਘ ਵਿਕੀ ਘਨੌਰ, ਚੇਅਰਮੈਨ ਪੰਜ ਸੱਪ ਪ੍ਰਭਬੀਲ ਸਿੰਘ ਬਰਾੜ,ਅੰਮ੍ਰਿਤਸਰ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬਦੇਸ਼ਾਂ, ਜ਼ਿਲਾ ਯੋਜਨਾ ਬੋਰਡ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਅਤੇ ਸਮੂਹ ਕੌਂਸਲਰ ਅਤੇ 'ਆਪ' ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

 

More in Chandigarh

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ ਦਾ ਸਲਾਘਯੋਗ ਉਪਰਾਲਾ

ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ; ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫਿਲਮ ‘ਲਾਇਸੈਂਸ’ ਦਾ ਗਾਣਾ ‘ਗਚ ਲਾਗੇ’ ਰਿਲੀਜ਼

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਵੱਲੋਂ ਆਟੀਜ਼ਮ ਅਤੇ ਨਿਊਰੋ ਡਿਵੈਲਪਮੈਂਟਲ ਦੇਖਭਾਲ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਵਿੱਚ ਸੈਂਟਰ ਆਫ਼ ਐਕਸੀਲੈਂਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ