Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Education

"ਅਧਿਆਪਕ ਮੇਲੇ" ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

February 17, 2026 09:28 PM
SehajTimes
ਚੰਡੀਗੜ੍ਹ : ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ "ਅਧਿਆਪਕ ਮੇਲਾ 2025-26" ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ। ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ। ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ 'ਤੇ ਪੰਜਾਬ ਦੇ ਹਰ ਬੱਚੇ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਸਮਾਗਮ ਦੌਰਾਨ ਦਿਖਾਈ ਗਈ ਊਰਜਾ ਅਤੇ ਰਚਨਾਤਮਕਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਉੱਤਮਤਾ ਦੇ ਇੱਕ ਨਵੇਂ ਯੁੱਗ ਵੱਲ ਵੱਧਣ ਲਈ ਪੂਰੀ ਤਰ੍ਹਾਂ ਤਿਆਰ ਹੈ।" ਮੰਤਰੀ ਨੇ ਕਿਹਾ, "ਅਧਿਆਪਕ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ।" ਸ. ਬੈਂਸ ਨੇ ਕਿਹਾ ਕਿ ਇਸ ਅਧਿਆਪਕ ਮੇਲਾ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਵਿਸ਼ਾ ਅਧਿਆਪਕਾਂ ਨੇ ਦਸ ਵੱਖ-ਵੱਖ ਸ਼੍ਰੇਣੀਆਂ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਤਿ-ਆਧੁਨਿਕ ਸਿਖਲਾਈ ਐਪਸ ਅਤੇ ਆਈਟੀ ਟੂਲ ਵਿਕਸਤ ਕਰਨ ਤੋਂ ਲੈ ਕੇ ਵਨ-ਐਕਟ ਨਾਟਕਾਂ ਨਾਲ ਹਾਜ਼ਰੀਨ ਦਾ ਮਨੋਰੰਜਨ ਕਰਨ ਅਤੇ ਬਿਹਤਰ ਮਾਈਕ੍ਰੋ-ਟੀਚਿੰਗ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਤੱਕ, ਵਿਲੱਖਣ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹੋਰ ਸ਼੍ਰੇਣੀਆਂ ਵਿੱਚ ਮਨੋਰੰਜਕ ਗਤੀਵਿਧੀਆਂ ਜਿਵੇਂ ਕਿ ਪਹੇਲੀਆਂ ਅਤੇ ਕਵਿਜ਼, ਵਿਸ਼ੇਸ਼ ਸਿੱਖਿਆ ਕਿੱਟਾਂ, ਹੱਥ ਲਿਖਤ ਅਤੇ ਕੈਲੀਗ੍ਰਾਫੀ, ਦਸਤੀ ਮਾਡਲ ਅਤੇ ਫਲੈਸ਼ਕਾਰਡ ਅਤੇ ਸਿੱਖਣ ਲਈ ਤਿਆਰ ਕੀਤੇ ਗਏ ਮੈਨੂਅਲ ਅਤੇ ਵੀਡੀਓ ਗੇਮਾਂ, ਵਿਸ਼ੇ ਦੇ ਗਿਆਨ ਨੂੰ ਅਸਲ-ਜੀਵਨ ਵਿੱਚ ਅਪਣਾਉਣਾ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬਲਾਕ ਪੱਧਰ 'ਤੇ 8,000 ਤੋਂ ਵੱਧ ਭਾਗੀਦਾਰ ਸ਼ਾਮਲ ਹੋਏ, ਜਿਸ ਵਿੱਚੋਂ ਹਰੇਕ ਬਲਾਕ ਵਿੱਚੋਂ ਚੋਟੀ ਦੇ ਦੋ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਜ਼ਿਲ੍ਹਾ ਪੱਧਰ 'ਤੇ ਮੁਕਾਬਲੇ ਲਈ ਚੁਣਿਆ ਗਿਆ। ਫਿਰ ਹਰੇਕ ਸ਼੍ਰੇਣੀ ਦੇ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਨੇ ਫਤਿਹਗੜ੍ਹ ਸਾਹਿਬ ਵਿਖੇ ਹੋਏ ਸੂਬਾ ਪੱਧਰੀ ਫਾਈਨਲ ਵਿੱਚ ਹਿੱਸਾ ਲਿਆ। ਜੇਤੂਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਨਵੀਨਤਾਕਾਰੀ ਯੋਗਦਾਨ ਨੂੰ ਮਾਨਤਾ ਦੇਣ ਦੇ ਨਾਲ-ਨਾਲ ਸਰਟੀਫਿਕੇਟ, ਟਰਾਫੀਆਂ ਅਤੇ ਵਿਸ਼ੇਸ਼ ਸੰਗ੍ਰਹਿ ਨਾਲ ਸਨਮਾਨਿਤ ਕੀਤਾ ਗਿਆ। ਇਸ ਅਧਿਆਪਕ ਮੇਲੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਅਤੇ ਨੇੜਲੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਇੱਕ ਅਮੀਰ ਭਾਈਚਾਰਕ-ਸਿਖਲਾਈ ਮਾਹੌਲ ਬਣ ਗਿਆ। ਐਸਸੀਈਆਰਟੀ ਦੀ ਡਾਇਰੈਕਟਰ ਕਿਰਨ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੈਗਾ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਹਾਜ਼ਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਅਕ ਉੱਤਮਤਾ ਵਿੱਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ