Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

February 17, 2026 09:51 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ  ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ  ਬਿਜਲੀ ਦੀ ਤਾਰ ਮੇਨ ਸਪਲਾਈ ਨਾਲ ਸਿੱਧੀ ਹੀ ਜੋੜ ਦਿੱਤੀ  ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ  ਮੌਕੇ ਤੇ ਪੁੱਜਾ ਅਤੇ ਉਸਨੇ ਸ਼ਿਕਾਇਤਕਰਤਾ ਖਿਲਾਫ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ  ਉਕਤ ਜੂਨੀਅਰ ਇੰਜੀਨੀਅਰ ਨੂੰ ਉਸਦੇ ਦਫ਼ਤਰ ਵਿੱਚ ਮਿਲਿਆ ਜਿੱਥੇ ਉਸਨੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ 5000 ਰੁਪਏ ਰਿਸ਼ਵਤ ਮੰਗਣ ਵਾਲੀ ਉਹ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ। ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਵਾਰ-ਵਾਰ ਬੇਨਤੀ ਕਰਨ ’ਤੇ ਸੌਦਾ 4000 ਰੁਪਏ ਵਿੱਚ ਤੈਅ ਹੋ ਗਿਆ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ