Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Chandigarh

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

February 17, 2026 09:54 PM
SehajTimes

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ 2026 ਨੂੰ ਕੀਤੀ ਸੀ। ਜਿਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 28ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ  ਦੀ 9,782 ਤੱਕ ਜਾ ਅੱਪੜੀ ਹੈ। ਇਸ ਤੋਂ ਇਲਾਵਾ, 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 190 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ353ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 92 ਕਿਲੋ ਭੁੱਕੀ, 720 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ, ਸਿਰਫ 353 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,974 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 55 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ

ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਹਰਿਆਣਾ ਵਿੱਚ ਪੰਜ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼