Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

February 17, 2026 10:23 PM
SehajTimes

ਚੰਡੀਗੜ੍ਹ/ਮੋਹਾਲੀ : ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ ਕਰਦਿਆਂ ਦਿੱਤੀ। ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ ਲਗਭਗ 8 ਵਜੇ ਮਿਲੀ ਸੀ। ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ।ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ।

ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੀਆਂ ਸੰਭਾਵੀ ਥਾਵਾਂ ਦੀ ਵਿਆਪਕ ਜਾਂਚ ਤੋਂ ਬਾਅਦ ਕੋਈ ਵੀ ਸ਼ੱਕੀ ਪਦਾਰਥ ਜਾਂ ਵਸਤੂ ਨਹੀਂ ਮਿਲੀ । ਇਸ ਲਈ ਇਹ ਧਮਕੀ ਨਿਰਾ ਝੂਠਾ ਜਾਂ ਗੁਮਰਾਹਕੁੰਨ ਜਾਪਦੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਐਸ.ਪੀ. ਦਿਲਪ੍ਰੀਤ ਸਿੰਘ ਨੇ ਕਿਹਾ ਕਿ ਉਕਤ ਈਮੇਲ ਆਈਡੀ ਦੇ ਅਸਲ ਸਰੋਤਾਂ ਦੀ ਸ਼ਨਾਖ਼ਤ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ, ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਨਜ਼ਦੀਕੀ ਪੁਲਿਸ ਥਾਣੇ ਵਿਖੇ ਕਰਨ ਦੀ ਅਪੀਲ ਵੀ ਕੀਤੀ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ