Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

February 18, 2026 04:53 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਅਟੋਵਾਲ,ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬ- ਡਿਵੀਜ਼ਨਲ ਦਫ਼ਤਰ ਵਿਖੇ ਤਾਇਨਾਤ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਤਨੁਲੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਨੇ ਮੀਟਰ ਤੋਂ ਆਪਣੇ ਘਰ ਤੱਕ ਆਉਂਦੀ ਬਿਜਲੀ ਦੀ ਤਾਰ ਦਾ ਰੂਟ ਬਦਲਾਉਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਮੁਲਜ਼ਮ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ ਮਿਲਿਆ, ਜਿਸਨੇ ਮੀਟਰ ਤੋਂ ਉਸਦੇ ਘਰ ਤੱਕ ਆਉਂਦੀਆਂ ਬਿਜਲੀ ਦੀਆਂ ਤਾਰਾਂ ਦਾ ਰਸਤਾ ਬਦਲਣ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਦੋਸ਼ੀ ਲਾਈਨਮੈਨ ਬਲਵੀਰ ਸਿੰਘ (ਫੌਜੀ) ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ