Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

February 18, 2026 04:59 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਗੁਰਦੁਆਰਾ ਈਸ਼ਰਸਰ ਸਾਹਿਬ (ਸੰਪ੍ਰਦਾਇ ਰਾੜਾ ਸਾਹਿਬ), ਨੇੜਲੇ ਪੁਲ ਕਲਿਆਣ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੀ ਸਲਾਨਾ ਸਮਾਗਮਾਂ ਸਬੰਧੀ ਗੁਰਦੁਆਰਾ ਈਸ਼ਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਵਿਸਾਖਾ ਸਿੰਘ ਜੀ ਦੀ ਅਗਵਾਈ ਵਿੱਚ ਇਕੱਤਰਤਾ ਕੀਤੀ ਗਈ। ਇਸ ਮੌਕੇ ਬਾਬਾ ਵਿਸਾਖਾ ਸਿੰਘ ਜੀ ਨੇ ਜਾਣਕਾਰੀ ਦੱਸਿਆ ਕਿ ਸ੍ਰੀਮਾਨ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲੇ, ਸ੍ਰੀ ਮਾਨ ਸੰਤ ਬਾਬਾ ਕਿਸ਼ਨ ਸਿੰਘ ਜੀ ਰਾੜਾ ਸਾਹਿਬ, ਸ੍ਰੀ ਮਾਨ ਸੰਤ ਬਾਬਾ ਤੇਜਾ ਸਿੰਘ ਜੀ ਰਾੜਾ ਸਾਹਿਬ ਵਾਲੇ, ਸ੍ਰੀ ਮਾਨ ਬਾਬਾ ਬਲਵੰਤ ਸਿੰਘ ਜੀ ਰਾੜਾ ਸਾਹਿਬ ਲੰਗਰਾਂ ਵਾਲੇ ਅਤੇ ਸ਼੍ਰੀ ਮਾਨ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਮਿੱਠੀ ਯਾਦ ਵਿੱਚ ਪੂਜਾ ਅਕਾਲ ਕੀ,ਪਰਚਾ ਸ਼ਬਦ ਦਾ,ਦੀਦਾਰ ਖਾਲਸੇ ਦਾ ਤਹਿਤ ਗੁਰਦੁਆਰਾ ਈਸ਼ਰਸਰ ਸਾਹਿਬ ਕਲਿਆਣ ਪਲ ਵਿਖੇ ਮੋਜੂਦਾ ਮੁੱਖੀ ਸੰਤ ਬਾਬਾ ਅਮਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਸਲਾਨਾ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ ਦਿਨ ਸ਼ੁੱਕਰਵਾਰ ਤੋਂ ਮੰਗਲਵਾਰ ਤੱਕ ਰੋਜ਼ਾਨਾ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਸਜ਼ਾਏ ਜਾਣਗੇ। ਜਿਸ ਵਿੱਚ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਜੀ ਰਾੜਾ ਸਾਹਿਬ ਵਾਲੇ ਨਿਰਬਾਨ ਕੀਰਤਨ ਦੁਆਰਾ ਨਿਹਾਲ ਕਰਨਗੇ। ਦੀਵਾਨ ਦੇ ਅਖਰੀਲੇ ਦਿਨ 10 ਮਾਰਚ ਦਿਨ ਮੰਗਲਵਾਰ ਨੂੰ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ। ਇਸ ਮੌਕੇ ਇਕੱਤਰਤ ਸੰਗਤਾਂ ਵੱਲੋਂ ਬਾਬਾ ਵਿਸਾਖਾ ਸਿੰਘ ਜੀ ਨਾਲ ਉਪਰੋਕਤ ਸੰਤ ਮਹਾਂਪੁਰਸ਼ਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਧਾਰਮਿਕ ਦੀਵਾਨਾਂ ਸਬੰਧੀ ਪੋਸਟਰ ਵੀ ਰੀਲੀਜ਼ ਕੀਤਾ ਗਿਆ ਅਤੇ ਸਮੂਹ ਸੰਗਤਾਂ ਦੀਆਂ ਦੀਵਾਨਾਂ ਦੋਰਾਨ ਵੱਖ ਵੱਖ ਸੇਵਾਵਾਂ ਕਰਨ ਲਈ ਡਿਊਟੀਆਂ ਵੀ ਲਗਾਈਆਂ ਗਈਆਂ। ਇਹ ਅਸਥਾਨ ਮਾਲੇਰਕੋਟਲੇ ਤੋਂ ਰਾਏਕੋਟ ਰੋਡ 'ਤੇ ਸਥਿੱਤ ਹੈ।ਇਸ ਅਸਥਾਨ 'ਤੇ ਹਰ ਮੱਸਿਆ ਨੂੰ ਦੀਵਾਨ ਸਜਾਏ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਸਮੇਂ ਪ੍ਰਧਾਨ ਬਲਵੰਤ ਸਿੰਘ ਮਹੋਲੀ ਖੁਰਦ, ਨੰਬਰਦਾਰ ਕੁਲਵੰਤ ਸਿੰਘ ਮਹੋਲੀ,ਜੱਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ, ਭਾਈ ਗੋਬਿੰਦ ਸਿੰਘ, ਚਮਕੌਰ ਸਿੰਘ ਲੋਹਗੜ੍ਹ , ਸਰਪੰਚ ਗੁਰਮੁੱਖ ਸਿੰਘ ਗਰੇਵਾਲ ਫਰਵਾਲੀ, ਜਗਸੀਰ ਸਿੰਘ ਸੈਕਟਰੀ, ਸਾਬਕਾ ਸਰਪੰਚ ਨਿਸ਼ਾਨ ਸਿੰਘ, ਬਲਵਿੰਦਰ ਸਿੰਘ ਰਾਗੀ ਮਾਣਕੀ, ਨੰਬਰਦਾਰ ਜਸਵੀਰ ਸਿੰਘ ਫਰਵਾਲੀ, ਦਲੀਪ ਸਿੰਘ ਕਲਿਆਣ, ਬਲਵੰਤ ਸਿੰਘ ਮੰਡ ਸਾਊਂਡ ਲੋਹਟਬੱਦੀ, ਬਾਬਾ ਜਸਵੀਰ ਸਿੰਘ, ਭਾਈ ਗੁਰਚਰਨ ਸਿੰਘ ਮਹੋਲੀ, ਰਾਜਵੀਰ ਸਿੰਘ ਮੰਡ ਲੋਹਟਬੱਦੀ, ਜਗਤਾਰ ਸਿੰਘ ਕਲਿਆਣ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ