Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

February 18, 2026 07:47 PM
SehajTimes

ਪੈਸਕੋ ਦੇ ਨਵੇਂ ਚੇਅਰਮੈਨ ਨੇ ਸਾਬਕਾ ਸੈਨਿਕਾਂ ਲਈ ਭਲਾਈ ਪਹਿਲਕਦਮੀਆਂ ਨੂੰ ਮਜ਼ਬੂਤ ਕਰਨ ਦਾ ਅਹਿਦ ਲਿਆ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀਆਂ ਮ’’’ੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸੂਬੇ ਭਰ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਉਪਾਵਾਂ, ਰੁਜ਼ਗਾਰ ਮੌਕੇ ਅਤੇ ਸਹਾਇਤਾ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਭਾਰਤੀ ਫੌਜ ਵਿੱਚ 21 ਸਾਲ ਦੀ ਸੇਵਾ ਨਿਭਾਉਣ ਵਾਲੇ ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ, ਇੱਕ ਤਜਰਬੇਕਾਰ ਸੈਨਿਕ ਹਨ,ਜੋ ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਜੰਗਲ ਯੁੱਧ ਵਿੱਚ ਮਾਹਰ ਹਨ। ਉਨ੍ਹਾਂ ਨੇ ਕੰਪਨੀ ਕਮਾਂਡਰ ਅਤੇ ਸੈਕਿੰਡ-ਇਨ-ਕਮਾਂਡ ਸਮੇਤ ਮੁੱਖ ਲੀਡਰਸ਼ਿਪ ਭੂਮਿਕਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਨੂੰ ਵਿਆਪਕ ਪ੍ਰਸ਼ਾਸਕੀ ਅਤੇ ਕੰਮਕਾਜੀ ਅਨੁਭਵ ਹਾਸਲ ਹੈ। ਸੇਵਾਮੁਕਤੀ ਤੋਂ ਬਾਅਦ, ਉਹ ਸਮਾਜ ਭਲਾਈ ਅਤੇ ਸਾਬਕਾ ਸੈਨਿਕਾਂ ਦੀ ਸਹਾਇਤਾ ਦੇ ਉਦੇਸ਼ ਨਾਲ ਕੀਤੀਆਂ ਗਈਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਜੁੜੇ ਰਹੇ ਹਨ। ਇਸ ਮੌਕੇ ਮੌਜੂਦ ਪਤਵੰਤਿਆਂ ਵਿੱਚ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਮਾਨਸਾ ਤੋਂ ਵਿਧਾਇਕ ਵਿਜੇ ਐਨ. ਸਿੰਗਲਾ, ਵਾਟਰ ਵਰਕਸ ਦੇ ਚੇਅਰਮੈਨ ਅਤੇ ‘ਆਪ’ ਦੇ ਸਕੱਤਰ ਐਸ.ਐਸ. ਆਹਲੂਵਾਲੀਆ, ਚੇਅਰਮੈਨ (ਪੰਜਾਬ ਐਗਰੋ) ਸ਼ਵਿੰਦਰ ਸਿੰਘ ਖਿੰਡਾ, ਸਨੌਰ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਚੇਅਰਮੈਨ(ਯੋਜਨਾ ਬੋਰਡ) ਪ੍ਰਭਜੋਤ ਕੌਰ, ਚੇਅਰਮੈਨ( ਮਾਰਕੀਟ ਕਮੇਟੀ) ਮੋਹਾਲੀ, ਗੁਰਿੰਦਰ ਸਿੰਘ ਮਿੱਤਲ, ਕੌਂਸਲਰ( ਚੰਡੀਗੜ੍ਹ) ਦਮਨਪ੍ਰੀਤ ਸਿੰਘ ਬਾਦਲ, ਕੌਂਸਲਰ( ਚੰਡੀਗੜ੍ਹ) ਪ੍ਰੇਮ ਲਤਾ, ਕੌਂਸਲਰ, (ਚੰਡੀਗੜ੍ਹ) ਅੰਜੂ ਕਤਿਆਲ , ਕੌਂਸਲਰ(ਚੰਡੀਗੜ੍ਹ) ਹਰਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ, ਸਾਬਕਾ ਆਰਮੀ ਕਮਾਂਡਰ, ਵੈਸਟਰਨ ਕਮਾਂਡ, ਲੈਫਟੀਨੈਂਟ ਜਨਰਲ ਗੁਰਪ੍ਰਤਾਪ ਸਿੰਘ (ਸੇਵਾਮੁਕਤ), ਅਤੇ ਟਰਾਈਸਿਟੀ ਦੇ ਵੱਡੀ ਗਿਣਤੀ ਵਿੱਚ ਫੌਜੀ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ