Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Chandigarh

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

February 18, 2026 07:51 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 354ਵੇਂ ਦਿਨ 110 ਨਸ਼ਾ ਤਸਕਰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 29ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫਤਾਰੀਆਂ ਦੀ ਗਿਣਤੀ 9,978 ਹੋ ਗਈ ਹੈ।

ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 232 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 354ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 2.7 ਕਿਲੋ ਅਫੀਮ, 419 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 354 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,184 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ

ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਹਰਿਆਣਾ ਵਿੱਚ ਪੰਜ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼