Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਵਿਆਹ ਸਮਾਗਮ ਦੌਰਾਨ ਸਰਪੰਚ ‘ਤੇ ਹਮਲਾ, ਕਾਨੂੰਨ-ਵਿਵਸਥਾ ‘ਤੇ ਸਵਾਲ

February 18, 2026 08:47 PM
SehajTimes

ਅੰਮ੍ਰਿਤਸਰ, (ਦਿਵਿੰਦਰ ਕੁਮਾਰ ਪੁਰੀ) : ਜ਼ਿਲ੍ਹਾ ਤਰਨ ਤਾਰਨ ਦੇ ਸ਼ੇਰੋ ਵਿਖੇ ਸਿੱਧੂ ਫਾਰਮ ‘ਚ ਹੋ ਰਹੇ ਵਿਆਹ ਸਮਾਗਮ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸਮਾਗਮ ਵਿੱਚ ਸ਼ਾਮਿਲ ਸਰਪੰਚ ਹਰਬਿੰਦਰ ਸਿੰਘ ‘ਤੇ ਅਚਾਨਕ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਅਤੇ ਬਾਅਦ ਵਿੱਚ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤੇ ਗਏ। ਹਮਲੇ ਦੌਰਾਨ ਉਨ੍ਹਾਂ ਦਾ ਚਚੇਰਾ ਭਰਾ ਵੀ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਜਾਰੀ ਹੈ। ਪ੍ਰਤੱਖਦਰਸ਼ੀਆਂ ਮੁਤਾਬਕ, ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ, ਬਾਹਰ ਬਾਈਕ ਖੜ੍ਹੀ ਕਰਕੇ ਸਮਾਗਮ ਸਥਾਨ ਵਿੱਚ ਦਾਖ਼ਲ ਹੋਏ ਅਤੇ ਕੁਝ ਪਲਾਂ ਵਿੱਚ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਸਮਾਗਮ ਦੌਰਾਨ ਮੌਜੂਦ ਮਹਿਮਾਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਅਫ਼ਰਾ-ਤਫ਼ਰੀ ਮਚ ਗਈ। ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਕਾਰਵਾਈ ਤੇਜ਼ ਕੀਤੀ ਗਈ ਹੈ। ਇਸ ਘਟਨਾ ਨੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਵੱਲੋਂ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

Have something to say? Post your comment

 

More in Majha

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ