Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

February 18, 2026 09:02 PM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ। ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬਿਟੂਮਿਨ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਟੀਚੇ ਮਿੱਥਣ ਅਤੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਹਰਭਜਨ ਸਿੰਘ ਈ. ਟੀ. ਓ. ਨੇ ਇਨ੍ਹਾਂ ਹਫਤਾਵਾਰੀ ਟੀਚਿਆਂ ਦੀ ਰੋਜ਼ਾਨਾ ਸਬੰਧਤ ਮੁੱਖ ਇੰਜੀਨੀਅਰਾਂ ਵੱਲੋਂ ਨਿਗਰਾਨੀ ਕਰਨ ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਸਮੀਖਿਆ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਟਿਕਾਊ ਅਤੇ ਉੱਚ-ਗੁਣਵੱਤਾ ਵਾਲਾ ਸੜਕੀ ਢਾਂਚਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯਾਤਰੀਆਂ ਨੂੰ ਬਿਹਤਰ ਅਤੇ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਹਤਰ ਸੜਕੀ ਸੰਪਰਕ ਨਾਲ ਆਰਥਿਕ ਅਤੇ ਖੇਤਰੀ ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਵਿੱਤੀ ਅਤੇ ਹੋਰਨਾਂ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸੜਕ ਨਿਰਮਾਣ ਕਾਰਜਾਂ ਨੂੰ ਪੂਰਾ ਕਰਨ ਵਿੱਚ ਕੁਤਾਹੀ ਵਰਤਣ ਵਾਲੇ ਅਧਿਕਾਰੀ ਜਾਂ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਪੇਵਿੰਗ ਸਬੰਧੀ ਕੰਮਾਂ ਨੂੰ ਤਰੁੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਸ ਸਮੇਂ ਪ੍ਰੀ-ਮਿਕਸ ਅਤੇ ਕਾਰਪੇਟਿੰਗ ਦੇ ਕੰਮਾਂ ਲਈ ਵਾਤਾਵਰਨ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਇੰਜੀਨੀਅਰਿੰਗ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਕਾਰਜਸ਼ੀਲਤਾ ਵਿੱਚ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਅਚਨਚੇਤ ਨਿਰੀਖਣ ਕੀਤੇ ਜਾਣਗੇ। ਮਿਆਰੀ ਬੁਨਿਆਦੀ ਢਾਂਚੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਰਾਜ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਸੜਕੀ ਨਿਰਮਾਣ ਕਾਰਜਾਂ ਦਾ ਨਿੱਜੀ ਤੌਰ 'ਤੇ ਨਿਰੀਖਣ ਕਰਨਗੇ ਤਾਂ ਜੋ ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਇਆ ਜਾ ਸਕੇ। ਵਿੱਤੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਬਿਲ੍ਹਾਂ ਦੇ ਜਲਦ ਨਿਪਟਾਰੇ ਲਈ ਉਨ੍ਹਾਂ ਨੇ ਸਾਰੇ ਠੇਕੇਦਾਰਾਂ ਦੇ ਬਿੱਲ ਨੂੰ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ ਰਵੀ ਭਗਤ, ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ ਇੰਜੀਨੀਅਰ ਅਨਿਲ ਗੁਪਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ