Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਹਰਬਰਿੰਦਰ ਸਿੰਘ ਕਤਲ ਮਾਮਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ, ਕਿਹਾ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ

February 18, 2026 09:29 PM
SehajTimes

ਡੀ.ਐਸ.ਪੀ. ਪੱਟੀ ਅਤੇ ਐਸ.ਐਚ.ਓ. ਸਰਹਾਲੀ ਨੂੰ ਇਹਤਿਆਤੀ ਪੁਲਿਸ ਕਾਰਵਾਈ ਨਾ ਕਰਨ ਦੇ ਚਲਦਿਆਂ ਕੀਤਾ ਮੁਅੱਤਲ

ਤਰਨ ਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਪਿੱਛੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ। ਜਾਣਕਾਰੀ ਅਨੁਸਾਰ ਪੀੜਤ ਹਰਬਰਿੰਦਰ ਸਿੰਘ ਨੂੰ, ਸਰਹਾਲੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ ਸੀ। ਮੌਕੇ ’ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਦੌਰਾਨ ਉਸਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਇਸ ਸਮੇਂ ਜ਼ੇਰੇ-ਇਲਾਜ ਹੈ। ਘਟਨਾ ਦੀ ਜਵਾਬਦੇਹੀ ਤੈਅ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀ.ਐਸ.ਪੀ. ਪੱਟੀ, ਜਗਬੀਰ ਸਿੰਘ ਅਤੇ ਐਸ.ਐਚ.ਓ. ਸਰਹਾਲੀ , ਗੁਰਵਿੰਦਰ ਸਿੰਘ ਨੂੰ ਬਣਦੀ ਇਹਤਿਆਤੀ ਪੁਲਿਸ ਕਾਰਵਾਈ ਨਾ ਕਰਨ ਦੇ ਚਲਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ।
ਡੀਜੀਪੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ। ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਧਮਕੀ ਜਾਂ ਜਬਰਨ ਵਸੂਲੀ ਆਦਿ ਨਾਲ ਸਬੰਧਤ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਜਾਪਦਾ ਹੈ ਕਿ ਨਿੱਜੀ ਦੁਸ਼ਮਣੀ ਜਾਂ ਬਦਲਾਖ਼ੋਰੀ ਵਾਰਦਾਤ ਦਾ ਸੰਭਾਵੀ ਕਾਰਨ ਹੋ ਸਕਦੀ ਹੈ। ਐਸ.ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੀਸੀਟੀਵੀ ਵਿਸ਼ਲੇਸ਼ਣ ਲਈ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇੱਕ ਟੀਮ, ਐਫ.ਐਸ.ਐਲ. ਟੀਮ ਦੇ ਨਾਲ ਮੌਕਾ-ਏ-ਵਾਰਦਾਤ ਦੀ ਜਾਂਚ ਕਰ ਰਹੀ ਹੈ। ਐਸ.ਐਸ.ਪੀ. ਨੇ ਅੱਗੇ ਕਿਹਾ,‘‘ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਅਸੀਂ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਵਾਂਗੇ।’’

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼