Wednesday, February 18, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

February 18, 2026 09:45 PM
SehajTimes

ਚੰਡੀਗੜ੍ਹ :  ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਨਾਲ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ।" ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਦੱਸਿਆ, "ਸਿਰਫ਼ ਜਨਵਰੀ ਮਹੀਨੇ ਦੌਰਾਨ ਹੀ ਛੱਤਬੀੜ ਚਿੜੀਆਘਰ ਵਿੱਚ 48,719 ਸੈਲਾਨੀਆਂ ਦੀ ਆਮਦ ਹੋਈ, ਜਦੋਂ ਕਿ ਫਰਵਰੀ ਵਿੱਚ 31,789 ਸੈਲਾਨੀ ਸ਼ਾਂਤ ਅਤੇ ਕੁਦਰਤੀ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਦੇਖਣ ਲਈ ਆਏ।" ਚਿੜੀਆਘਰ ਵਿੱਚ ਪੰਛੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, "ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ, ਛੱਤਬੀੜ ਚਿੜੀਆਘਰ ਵਿੱਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ।" ਉਨ੍ਹਾਂ ਕਿਹਾ, "ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਖੇਤਰ ਖਿੱਚ ਦਾ ਮੁੱਖ ਕੇਂਦਰ ਬਣ ਗਿਆ ਹੈ। ਇਸ ਦੇ ਨਾਲ, ਸੈਲਾਨੀਆਂ ਲਈ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਯਕੀਨੀ ਬਣਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਸਥਾਪਿਤ ਕੀਤਾ ਗਿਆ ਹੈ।" ਚਿੜੀਆਘਰ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, "1,200 ਮੀਟਰ ਦੇ ਜੰਗਲੀ ਜੀਵ ਸਫਾਰੀ ਖੇਤਰ ਵਿੱਚ, ਚਾਰਦੀਵਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਸਾਫ਼-ਸੁਥਰੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ 260 ਕੇਵੀ ਸੋਲਰ ਪਲਾਂਟ ਲਗਾਇਆ ਗਿਆ ਹੈ।" ਉਨ੍ਹਾਂ ਕਿਹਾ, "ਮਾਸਾਹਾਰੀ ਜਾਨਵਰਾਂ ਨੂੰ ਵਿਸ਼ੇਸ਼ ਇਲਾਜ ਪ੍ਰਦਾਨ ਕਰਨ ਲਈ ਲੋਆਇਨ ਸਫਾਰੀ ਵਿੱਚ ਕ੍ਰਿਟੀਕਲ ਕੇਅਰ ਯੂਨਿਟ ਸਥਾਪਤ ਕੀਤੀ ਗਈ ਹੈ ਅਤੇ ਸੈਲਾਨੀਆਂ, ਖਾਸ ਕਰਕੇ ਸਕੂਲੀ ਬੱਚਿਆਂ ਲਈ ਇੱਕ ਓਪਨ-ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਤਿਆਰ ਕੀਤਾ ਗਿਆ ਹੈ।" ਜੰਗਲੀ ਜੀਵਾਂ ਦੀ ਸੰਭਾਲ ਸਬੰਧੀ ਏਜੰਡੇ ‘ਤੇ ਚਾਨਣਾ ਪਾਉਂਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਸਿੰਧੂ ਨਦੀ ਡੌਲਫਿਨ ਨੂੰ ਪੰਜਾਬ ਦਾ ਸੂਬਾਈ ਜਲ ਜੀਵ ਐਲਾਨਿਆ ਗਿਆ ਹੈ ਅਤੇ ਸੂਬੇ ਭਰ ਦੀਆਂ 13 ਜੰਗਲੀ ਜੀਵ ਰੱਖਾਂ ਨੂੰ ਪਲਾਸਟਿਕ ਮੁਕਤ ਐਲਾਨ ਕੀਤਾ ਗਿਆ ਹੈ।” ਉਨ੍ਹਾਂ ਕਿਹਾ, “ਕੇਂਦਰ ਸਰਕਾਰ ਵੱਲੋਂ ਤਰਜੀਹੀ ਵਿਕਾਸ ਲਈ ਚੁਣੇ ਗਏ 100 ਵੈਟਲੈਂਡਜ਼ ਵਿੱਚ ਸੂਬੇ ਦੇ ਪੰਜ ਵੈਟਲੈਂਡ ਹਰੀਕੇ, ਰੋਪੜ, ਕਾਂਝਲੀ, ਕੇਸ਼ੋਪੁਰ ਅਤੇ ਨੰਗਲ ਨੂੰ ਸ਼ਾਮਿਲ ਕੀਤਾ ਗਿਆ ਹੈ।”

Have something to say? Post your comment

 

More in Chandigarh

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ