Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Education

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਵਿੱਚ ਕੀਤਾ ਅਚਨਚੇਤ ਨਿਰੀਖਣ

February 18, 2026 09:50 PM
SehajTimes

ਚੰਡੀਗੜ੍ਹ : ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ।  ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਛੋਟੀ ਤੋਂ ਛੋਟੀ ਲਾਪਰਵਾਹੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੱਚਿਆਂ ਦਾ ਭਵਿੱਖ ਕਲਾਸਰੂਮਾਂ ਵਿੱਚ ਸਿਰਜਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।" ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਵਿਦਿਅਕ ਮਿਆਰਾਂ, ਵਿਦਿਆਰਥੀਆਂ ਦੀ ਹਾਜ਼ਰੀ, ਮਿਡ-ਡੇਅ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਦੇ ਮੁਲਾਂਕਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਜਾ ਰਿਹਾ ਹੈ। ਇਹ ਅਚਨਚੇਤ ਦੌਰੇ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ 'ਤੇ ਆਪਣੇ ਦੌਰੇ ਦੀ ਇੱਕ ਕਲਿੱਪ ਸਾਂਝੀ ਕਰਦਿਆਂ ਕਿਹਾ: "ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਦੌਰਾ ਕੀਤਾ ਅਤੇ ਵਿਦਿਅਕ ਮਿਆਰਾਂ ਅਤੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਸਾਡੇ ਲਈ ਸਾਡੇ ਬੱਚਿਆਂ ਦੀ ਸਿੱਖਿਆ ਤੋਂ ਵੱਧ ਮਹੱਤਵਪੂਰਨ ਕੁਝ ਨਹੀਂ ਹੈ। ਜੇਕਰ ਕੋਈ ਵੀ ਅਧਿਆਪਕ ਡਿਊਟੀ ਵਿੱਚ ਕੁਤਾਹੀ ਜਾਂ ਅਣਗਹਿਲੀ ਵਰਤਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਇਸ ਪ੍ਰਾਇਮਰੀ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਵਿਦਿਆਰਥੀਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।"

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ