Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

February 18, 2026 10:08 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ, ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਪੰਜਾਬ ਸਰਕਾਰ ਵੱਲੋਂ ਜਨਵਰੀ 2026 ਤੱਕ (ਵਿੱਤੀ ਸਾਲ 2025-26 ਦੌਰਾਨ) ₹5,748 ਕਰੋੜ ਤੋਂ ਵੱਧ ਦੀ ਰਕਮ ਲਾਭਪਾਤਰੀਆਂ ਤੱਕ ਸਿੱਧੀ ਤੌਰ ‘ਤੇ ਪਹੁੰਚਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਅਧੀਨ ਸੂਬੇ ਦੇ 35.70 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਤ ਅਤੇ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਗਰੀਬ, ਬੁਜ਼ੁਰਗ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਈ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਬੁਢਾਪਾ ਪੈਨਸ਼ਨ ਅਧੀਨ ₹3,806.43 ਕਰੋੜ, ਵਿਧਵਾ ਅਤੇ ਨਿਰਾਸ਼ਰਿਤ ਔਰਤਾਂ ਲਈ ₹1,099.97 ਕਰੋੜ, ਅਨਾਥ ਅਤੇ ਆਸ਼ਰਿਤ ਬੱਚਿਆਂ ਲਈ ₹385.94 ਕਰੋੜ, ਜਦਕਿ ਦਿਵਿਆਂਗ ਵਿਅਕਤੀਆਂ ਨੂੰ ₹456.03 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਸਕੀਮਾਂ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਲੱਖਾਂ ਪਰਿਵਾਰਾਂ ਲਈ ਸਨਮਾਨ ਨਾਲ ਜੀਊਣ ਦੀ ਉਮੀਦ ਹਨ। ਉਨ੍ਹਾਂ ਕਿਹਾ ਕਿ ਜਦੋਂ ਇੱਕ ਬੁਜ਼ੁਰਗ ਨੂੰ ਬੁਢਾਪਾ ਪੈਨਸ਼ਨ ਮਿਲਦੀ ਹੈ, ਇੱਕ ਵਿਧਵਾ ਮਹਿਲਾ ਨੂੰ ਆਤਮ ਨਿਰਭਰ ਬਣਨ ਦਾ ਸਹਾਰਾ ਮਿਲਦਾ ਹੈ ਜਾਂ ਇੱਕ ਦਿਵਿਆਂਗ ਵਿਅਕਤੀ ਆਪਣੇ ਪੈਰਾਂ ‘ਤੇ ਖੜ੍ਹਾ ਹੁੰਦਾ ਹੈ, ਤਾਂ ਇਹੀ ਸਰਕਾਰ ਦੀ ਅਸਲੀ ਸਫ਼ਲਤਾ ਹੁੰਦੀ ਹੈ। ਉਨ੍ਹਾਂ ਜੋੜਿਆ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਲੋੜਵੰਦ ਆਪਣੇ ਆਪ ਨੂੰ ਇਕੱਲਾ ਨਾ ਸਮਝੇ ਅਤੇ ਹਰ ਪਰਿਵਾਰ ਤੱਕ ਸਰਕਾਰੀ ਸਹਾਇਤਾ ਇਜ਼ਤ, ਸੰਵੇਦਨਸ਼ੀਲਤਾ ਅਤੇ ਪਾਰਦਰਸ਼ਤਾ ਨਾਲ ਪਹੁੰਚੇ। ਹਾਸ਼ੀਆਗ੍ਰਸਤ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦਾ ਉਦੇਸ਼ ਹਰ ਲੋੜਵੰਦ ਤੱਕ ਸਮਾਜਿਕ ਸੁਰੱਖਿਆ, ਸਨਮਾਨ ਅਤੇ ਆਰਥਿਕ ਮਜ਼ਬੂਤੀ ਯਕੀਨੀ ਬਣਾਉਣਾ ਹੈ। ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ₹6,175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ।
 

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ