Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

February 18, 2026 10:47 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਨਾਲ ਭਾਰਤੀ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਮੁੱਖ ਮੁੱਦਿਆਂ ਪ੍ਰਤੀ ਉਦਾਸੀਨਤਾ ਨਾਲ ਪੇਸ਼ ਆ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਰਤੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅਸੀਂ ਇਸ ਵਪਾਰਕ ਸਮਝੌਤੇ ਵਿਰੁੱਧ ਆਵਾਜ਼ ਬੁਲੰਦ ਕਰਾਂਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਾਂਗੇ। ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਪੋਲੋ ਹਸਪਤਾਲ ਦੇ ਡਾਕਟਰਾਂ ਦੀ ਸਲਾਹ ਅਨੁਸਾਰ ਆਯਾਤ ਕੀਤੇ ਸੇਬ ਭਾਰਤੀ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ ਕਿਉਂਕਿ ਇਹ ਲੰਬੇ ਸਮੇਂ ਤੱਕ ਸਟੋਰ ਕਰਨ ਅਤੇ ਆਵਾਜਾਈ ਦੌਰਾਨ 40-85 ਫ਼ੀਸਦ ਪੌਸ਼ਟਿਕ ਤੱਤ, ਖਾਸ ਕਰਕੇ ਵਿਟਾਮਿਨ ਸੀ ਗੁਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੇਬ ਦੇਖਣ ਨੂੰ ਚਮਕਦਾਰ ਹੁੰਦੇ ਹਨ ਪਰ ਇਹਨਾਂ ਦੀ ਗੁਣਵੱਤਾ ਘਟੀਆ ਦਰਜੇ ਦੀ ਹੁੰਦੀ ਹੈ। ਇਸ ਦੇ ਉਲਟ ਕਸ਼ਮੀਰੀ ਜਾਂ ਹਿਮਾਚਲੀ ਸੇਬ ਘੱਟ ਲਾਗਤ 'ਤੇ ਬਿਹਤਰ ਸਿਹਤ ਲਾਭ ਪ੍ਰਦਾਨ ਕਰ ਰਹੇ ਹਨ। ਆਯਾਤ ਕੀਤੇ ਸੇਬ ਘਰੇਲੂ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ। ਸਾਨੂੰ ਘਟੀਆ ਗੁਣਵੱਤਾ ਵਾਲੇ ਆਯਾਤ ਕੀਤੇ ਸੇਬਾਂ ਲਈ ਵੱਧ ਕੀਮਤ ਅਦਾ ਕਰਨੀ ਪੈਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਇਨ੍ਹਾਂ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਜਲਦ ਹੀ ਇਨ੍ਹਾਂ ਦਾ ਹੱਲ ਕਰੇਗੀ। 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ