Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

February 19, 2026 03:03 PM
ਦਰਸ਼ਨ ਸਿੰਘ ਚੌਹਾਨ
ਕਿਹਾ ਹਿਰਾਸਤ ਚ ਲਏ ਕਿਸਾਨਾਂ ਦੀ ਰਿਹਾਈ ਤੱਕ ਰਹੇਗਾ ਜਾਰੀ
 
ਸੁਨਾਮ : ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਨੂੰ ਲੈਕੇ ਬਠਿੰਡਾ ਧਰਨੇ ਵਿੱਚ ਜਾਣ ਤੋਂ ਪੁਲਿਸ ਵੱਲੋਂ ਜਬਰੀ ਰੋਕੇ ਕਿਸਾਨਾਂ ਨੇ ਜਖੇਪਲ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਨੇ ਆਖਿਆ ਕਿ ਹਿਰਾਸਤ ਚ ਲਏ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਤੱਕ ਮੋਰਚਾ ਜਾਰੀ ਰਹੇਗਾ। ਛੇ ਫ਼ਰਵਰੀ ਅਤੇ ਅੱਜ ਕਿਸਾਨਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਖਿੱਚੋਤਾਣ ਦੇ ਚੱਲਦਿਆਂ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਰੋਹ ਪਣਪ ਰਿਹਾ ਹੈ। ਇੰਟਰਨੈੱਟ ਮੀਡੀਆ ਤੇ ਵਾਇਰਲ ਹੋ ਰਹੀਆਂ ਵੀਡੀਓ ਵਿੱਚ ਕਿਸਾਨ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਕੰਧ ਤੇ ਲਿਖਿਆ ਪੜ੍ਹ ਲਵੇ। ਕਿਸਾਨਾਂ ਨੂੰ ਪੁਲਿਸ ਦੁਆਰਾ ਸ਼ੇਰੋਂ ਪਿੰਡ ਤੋਂ ਖਦੇੜਨ ਮਗਰੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਨੇ ਬਲਾਕ ਦੇ ਵੱਡੇ ਪਿੰਡ ਜਖੇਪਲ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਹਰਜੀਤ ਸਿੰਘ ਮਹਿਲਾਂ ਨੇ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹੋਏ ਇਸਨੂੰ "ਲੋਕਤੰਤਰ ਦਾ ਕਤਲ" ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਆਪਣੇ ਹੱਕਾਂ ਅਤੇ ਇਨਸਾਫ਼ ਦੀ ਮੰਗ ਲਈ ਸ਼ਾਂਤੀਪੂਰਵਕ ਆਪਣੀ ਆਵਾਜ਼ ਉਠਾਉਣਾ ਚਾਹੁੰਦੇ ਹਨ। ਹਾਲਾਂਕਿ, ਪੁਲਿਸ ਦਮਨਕਾਰੀ ਨੀਤੀਆਂ ਰਾਹੀਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਜ਼ੁਲਮ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਆਖਿਆ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਪੁਲਿਸ ਹਿਰਾਸਤ ਚ ਲਏ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਨਹੀਂ ਤਾਂ ਜਖੇਪਲ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ