Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਵਪਾਰ ਸਮਝੌਤੇ ਨਾਲ ਕਿਸਾਨਾਂ ਦਾ ਹੋਵੇਗਾ ਵੱਡਾ ਨੁਕਸਾਨ :ਵਿਜੇ ਸ਼ਰਮਾ ਟਿੰਕੂ

February 19, 2026 03:15 PM
SehajTimes
ਨਿਊ ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਨੇ ਭਾਰਤ ਦੇਸ਼ ਦੇ ਹਿਤਾਂ ਦੇ ਉਲਟ ਅਮਰੀਕਾ ਨਾਲ ਅਜਿਹਾ ਵਪਾਰ ਸਮਝੌਤਾ ਕੀਤਾ ਹੈ ਜੋ ਦੇਸ਼ ਦੇ ਮਿਹਨਤਕਸ਼ ਅਵਾਮ ਦੇ ਹਿੱਤਾਂ ਦਾ ਘਾਣ ਕਰੇਗਾ ਅਤੇ ਦੇਸ਼ ਲਈ ਵੀ ਨੁਕਸਾਨਦੇਹ ਸਾਬਤ ਹੋਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾਂ ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ਼ ਵਿਜੈ ਸ਼ਰਮਾ ਟਿੰਕੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹੇ ਕਾਨੂੰਨ ਲਿਆਂਦੇ ਜਾ ਰਹੇ ਹਨ ਜੋ ਮਜ਼ਦੂਰਾਂ ਤੇ ਕਿਸਾਨਾਂ ਦੇ ਲੰਮੇਂ ਸਮੇਂ ਤੋਂ ਜ਼ੋਰਦਾਰ ਸੰਘਰਸ਼ ਰਾਹੀਂ ਕਮਾਏ ਅਧਿਕਾਰਾਂ ਨੂੰ ਖਤਰੇ ਚ ਪਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ ਸਾਲਾਂ ਦੌਰਾਨ ਅਜਿਹੀਆਂ ਨੀਤੀਆਂ ਚਲਾਈਆਂ ਹਨ ਜੋ ਸਿੱਧੇ ਤੌਰ ਤੇ ਵੱਡੇ ਪੂੰਜੀਪਤੀ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪਾਲ ਰਹੀਆਂ ਹਨ ਅਤੇ ਨਤੀਜੇ ਵੱਜੋਂ ਦੇਸ਼ ਦੇ ਮਿਹਨਤਕਸ਼ ਅਵਾਮ ਕਿਸਾਨ, ਮਜ਼ਦੂਰ, ਮੁਲਾਜ਼ਮਾਂ ਅਤੇ ਛੋਟੇ ਕਾਰੋਬਾਰੀਆਂ ਲਈ ਨਵੀਂਆਂ ਮੁਸੀਬਤਾਂ ਖੜੀਆਂ ਹੋ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੇ ਸਭ ਤੋਂ ਵੱਧ ਕਿਸਾਨ ਤੇ ਮਜ਼ਦੂਰ ਵਰਗ ਤੇ ਵਾਰ ਕੀਤਾ ਹੈ। ਸ਼੍ਰੀ ਟਿੰਕੂ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਨਾਲ ਖੇਤੀਬਾੜੀ ਅਤੇ ਦੁੱਧ ਉਤਪਾਦਕ ਡਾਇਰੀ  ਖੇਤਰਾਂ ਤੇ ਬਹੁਤ ਮਾਰੂ ਵੱਡਾ ਪ੍ਰਭਾਵ ਪਵੇਗਾ। ਭਾਰਤੀ ਖੇਤੀਬਾੜੀ ਖੇਤਰ ਪਹਿਲਾਂ ਹੀ ਲਾਗਤਾਂ ਕਰਜਿਆਂ ਅਤੇ ਬਾਜ਼ਾਰ ਆਨਿਸ਼ਚਤਾਵਾਂ ਨਾਲ ਜੂਝ ਰਿਹਾ ਹੈ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ