Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

February 19, 2026 09:09 PM
SehajTimes

ਵਨ ਟਾਈਮ ਪਾਲਿਸੀ ਰਾਹੀਂ ਵਪਾਰੀਆਂ ਲਈ ਸੁਨਹਿਰੀ ਮੌਕਾ, ਪਰ ਜਾਣਬੁੱਝ ਕੇ ਕੀਤੀ ਗਈ ਟੈਕਸ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਵਪਾਰ ਦੀ ਸਹੂਲਤ ਦੇ ਨਾਲ-ਨਾਲ ਸਖ਼ਤ ਕਾਰਵਾਈ ਭਗਵੰਤ ਮਾਨ ਸਰਕਾਰ ਦੇ ਟੈਕਸ ਪ੍ਰਸ਼ਾਸਨ ਮਾਡਲ ਦੀ ਪਛਾਣ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਪਾਰ ਦੀ ਸਹੂਲਤ ਅਤੇ ਸਖ਼ਤ ਟੈਕਸ ਅਨੁਪਾਲਣ (ਟੈਕਸ ਨਿਯਮਾਂ ਦੀ ਪਾਲਣਾ) ਵਿਚਕਾਰ ਮਜ਼ਬੂਤੀ ਨਾਲ ਸੰਤੁਲਨ ਬਣਾ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਕਰ ਵਿਭਾਗ ਨੇ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਕਰ ਬਕਾਇਆਂ ਦੀ ਵਸੂਲੀ ਲਈ ਇੱਕ ਵੱਡੀ ਮੁਹਿੰਮ ਤਹਿਤ 91.10 ਕਰੋੜ ਰੁਪਏ ਦੀਆਂ 136 ਜਾਇਦਾਦਾਂ ਅਟੈਚ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨੇ ਵਪਾਰੀਆਂ ਨੂੰ ਪੁਰਾਣੇ ਬਕਾਏ ਚੁਕਾਉਣ ਵਿੱਚ ਮਦਦ ਕਰਨ ਲਈ ਇੱਕ ਬਹੁਤ ਹੀ ਲਾਹੇਵੰਦ ਯਕਮੁਸ਼ਤ ਨਿਪਟਾਰਾ ਸਕੀਮ ਦੇ ਸਮੇਂ ਵਿੱਚ ਵਾਧਾ ਕੀਤਾ ਹੈ, ਉੱਥੇ ਹੀ ਲਗਾਤਾਰ ਡਿਫਾਲਟਰ ਰਹਿਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹੀ ਕਾਰਨ ਹੈ ਕਿ ਅਸੀਂ ਯਕਮੁਸ਼ਤ ਨਿਪਟਾਰਾ ਯੋਜਨਾ ਦੇ ਸਮੇਂ ਨੂੰ ਵਧਾਇਆ ਹੈ, ਜੋ ਵਪਾਰੀਆਂ ਨੂੰ ਉਨ੍ਹਾਂ ਦੇ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਇਆਂ ਦਾ ਸੁਖਾਵੇਂ ਮਾਹੌਲ ਵਿੱਚ ਨਿਪਟਾਰਾ ਕਰਨ ਲਈ ਇੱਕ ਸੁਨਹਿਰੀ ਮੌਕਾ ਪ੍ਰਦਾਨ ਕਰਦੀ ਹੈ।"

ਆਬਕਾਰੀ ਅਤੇ ਕਰ ਮੰਤਰੀ ਨੇ ਅੱਗੇ ਕਿਹਾ, “ਹਾਲਾਂਕਿ, ਜਾਣਬੁੱਝ ਕੇ ਕੀਤੀ ਗਈ ਕਰ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 91 ਕਰੋੜ ਰੁਪਏ ਤੋਂ ਵੱਧ ਦੀਆਂ 136 ਜਾਇਦਾਦਾਂ ਨੂੰ ਅਟੈਚ ਕਰਨਾ ਇੱਕ ਸਪੱਸ਼ਟ ਸੰਦੇਸ਼ ਦਿੰਦਾ ਹੈ ਕਿ ਕਰ ਵਿਭਾਗ ਵੱਡੇ ਡਿਫਾਲਟਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਮੈਂ ਸਾਰੇ ਸਬੰਧਤ ਵਪਾਰੀਆਂ ਨੂੰ ਜ਼ੋਰਦਾਰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬਕਾਏ ਦਾ ਨਿਪਟਾਰਾ ਕਰਨ ਅਤੇ ਆਪਣੀਆਂ ਜਾਇਦਾਦਾਂ ਨੂੰ ਆਗਾਮੀ ਨਿਲਾਮੀ ਤੋਂ ਬਚਾਉਣ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਤੁਰੰਤ ਲਾਭ ਲੈਣ।” 18 ਫਰਵਰੀ, 2026 ਤੱਕ ਬਕਾਇਆ ਦੇ ਵੇਰਵਿਆਂ ਬਾਰੇ ਅਧਿਕਾਰਤ ਅੰਕੜੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਵਿਭਾਗ ਨੇ ਵੱਖ-ਵੱਖ ਅਧਿਕਾਰ ਖੇਤਰਾਂ ਵਿੱਚ ਕੁੱਲ 136 ਜਾਇਦਾਦਾਂ ਅਟੈਚ ਕੀਤੀਆਂ ਹਨ ਜਿਨ੍ਹਾਂ ਦੀ ਕੀਮਤ 91.10 ਕਰੋੜ ਰੁਪਏ ਹੈ। ਇਸ ਵਿੱਚ ਪ੍ਰਾਇਮਰੀ ਜ਼ਿਲ੍ਹਿਆਂ ਵਿੱਚ ਸਥਿਤ 50.58 ਕਰੋੜ ਰੁਪਏ ਦੀਆਂ 78 ਜਾਇਦਾਦਾਂ, ਅਤੇ ਹੋਰਨਾਂ ਜ਼ਿਲ੍ਹਿਆਂ, ਰਾਜਾਂ ਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਥਿਤ 40.52 ਕਰੋੜ ਰੁਪਏ ਦੀਆਂ ਹੋਰ 58 ਜਾਇਦਾਦਾਂ ਸ਼ਾਮਲ ਹਨ। ਇਸ ਤੋਂ ਇਲਾਵਾ, ਕੁਝ ਜਾਇਦਾਦਾਂ ਦੀ ਪਹਿਲਾਂ ਹੀ ਨਿਲਾਮੀ ਕੀਤੀ ਜਾ ਚੁੱਕੀ ਹੈ, ਜਿਸ ਦੇ ਨਤੀਜੇ ਵਜੋਂ 15.27 ਕਰੋੜ ਰੁਪਏ ਦੀ ਵਸੂਲੀ ਹੋਈ ਹੈ।”

ਉਨ੍ਹਾਂ ਅੱਗੇ ਦੱਸਿਆ, “ਮੁੱਖ ਦਫ਼ਤਰ ਨੇ 33.77 ਕਰੋੜ ਰੁਪਏ ਦੀਆਂ 35 ਜਾਇਦਾਦਾਂ ਵੇਚਣ ਦੀ ਪ੍ਰਵਾਨਗੀ ਪਹਿਲਾਂ ਹੀ ਦੇ ਦਿੱਤੀ ਹੈ। ਇਨ੍ਹਾਂ ਮਨਜ਼ੂਰਸ਼ੁਦਾ ਕੇਸਾਂ ਵਿੱਚੋਂ, 13.68 ਕਰੋੜ ਰੁਪਏ ਦੀਆਂ 21 ਜਾਇਦਾਦਾਂ ਦੀ ਨਿਲਾਮੀ ਦੀਆਂ ਅੰਤਿਮ ਤਰੀਕਾਂ ਤੈਅ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਆਪਣੇ ਤੌਰ ‘ਤੇ 16.42 ਕਰੋੜ ਰੁਪਏ ਦੀਆਂ ਹੋਰ 15 ਜਾਇਦਾਦਾਂ ਦੀ ਨਿਲਾਮੀ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਦੀ ਵਿਕਰੀ ਲਈ ਰਸਮੀ ਮਨਜ਼ੂਰੀ ਫਿਲਹਾਲ ਪ੍ਰਕਿਰਿਆ ਅਧੀਨ ਹੈ।” ਵਿੱਤ ਮੰਤਰੀ ਨੇ ਕਿਹਾ,“ਵਿਆਪਕ ਅੰਤਰ-ਅਧਿਕਾਰ ਖੇਤਰ ਵਸੂਲੀ ਨੂੰ ਯਕੀਨੀ ਬਣਾਉਣ ਲਈ, ਰਿਕਵਰੀ ਸਰਟੀਫਿਕੇਟ ਜਾਰੀ ਕੀਤੇ ਗਏ ਹਨ ਅਤੇ 10.61 ਕਰੋੜ ਰੁਪਏ ਦੀਆਂ 24 ਜਾਇਦਾਦਾਂ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਪੱਧਰ 'ਤੇ ਲੰਬਿਤ ਹਨ। ਇਨ੍ਹਾਂ ਇਨਫੋਰਸਮੈਂਟ ਕਾਰਵਾਈਆਂ ਦੇ ਵੱਧ ਰਹੇ ਦਬਾਅ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ, ਕਿਉਂਕਿ ਕਈ ਲਾਇਸੰਸਧਾਰਕਾਂ ਅਤੇ ਜ਼ਮਾਨਤੀਆਂ ਨੇ ਆਪਣੀਆਂ ਜਾਇਦਾਦਾਂ ਦੀ ਆਗਾਮੀ ਨਿਲਾਮੀ ਨੂੰ ਰੋਕਣ ਲਈ ਸਰਗਰਮੀ ਨਾਲ ਆਪਣੀ ਬਕਾਇਆ ਰਾਸ਼ੀ ਜਮ੍ਹਾਂ ਕਰਾਉਣੀ ਸ਼ੁਰੂ ਕਰ ਦਿੱਤੀ ਹੈ।“ ਅੰਤ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਵਸੂਲੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ ਅਤੇ ਜੇਕਰ ਸਬੰਧਤ ਕਰਦਾਤਾ ਜਿਸ ਵੱਲ ਜੀ.ਐਸ.ਟੀ. ਤੋ ਪਹਿਲਾਂ ਦਾ ਬਕਾਇਆ ਖੜ੍ਹਾ ਹੈ, ਚੱਲ ਰਹੀ ਓ.ਟੀ.ਐਸ. ਦਾ ਲਾਭ ਲੈਣ ਵਿੱਚ ਅਸਫਲ ਰਹਿੰਦਾ ਹੈ ਤਾਂ ਜਿਨ੍ਹਾਂ ਜਾਇਦਾਦਾਂ ਦੀਆਂ ਤਰੀਕਾਂ ਪਹਿਲਾਂ ਹੀ ਤੈਅ ਹੋ ਚੁੱਕੀਆਂ ਹਨ ਉਨ੍ਹਾਂ ਦੀ ਅੰਤਿਮ ਨਿਲਾਮੀ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਹੀ ਹੋਵੇਗੀ ।”

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ