Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

February 19, 2026 09:23 PM
SehajTimes
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ ਵਿੱਚ ਵਿਆਪਕ ਵਿਸਥਾਰ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਵੱਲੋਂ ਸਥਾਪਤ ਕੀਤੀਆਂ ਗਈਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ। ਇਹਨਾਂ ਯੂਨਿਟਾਂ ਵਿੱਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸ਼ਾਮਲ ਹੈ। ਮੰਤਰੀ ਨੇ ਕਿਹਾ ਕਿ ਇਸ ਯੂਨਿਟ ਵਿੱਚ ਲਾਲ ਅਤੇ ਹਰੀਆਂ ਮਿਰਚਾਂ ਦੋਵਾਂ ਨੂੰ ਖਾਸ ਤੌਰ 'ਤੇ ਨਿਰਯਾਤ ਲਈ ਉੱਚ-ਗੁਣਵੱਤਾ ਵਾਲੇ ਫਰਮੈਂਟਡ ਅਤੇ ਅਨਫਰਮੈਂਟਡ ਮਿਰਚ ਪੇਸਟ ਵਿੱਚ ਪ੍ਰੋਸੈਸ ਕੀਤਾ ਜਾਵੇਗਾ। ਇਹ ਪਹਿਲਕਦਮੀ ਤਾਜ਼ੇ ਉਤਪਾਦਾਂ ਲਈ ਇੱਕ ਸਮਰਪਿਤ ਖਰੀਦ ਚੈਨਲ ਪ੍ਰਦਾਨ ਕਰੇਗੀ ਜਿਸ ਨਾਲ ਸਥਾਨਕ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਮਿਲੇਗਾ ਅਤੇ ਮਿਰਚਾਂ ਨੂੰ ਧੁੱਪ ਵਿੱਚ ਸੁਕਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਰ ਸੀਜ਼ਨ ਵਿੱਚ ਲਗਭਗ 6,500 ਮੀਟਰਕ ਟਨ ਮਿਰਚਾਂ ਦੀ ਪ੍ਰੋਸੈਸਿੰਗ ਕਰਕੇ, ਇਹ ਯੂਨਿਟ ਬਿਹਤਰ ਕੀਮਤ ਯਕੀਨੀ ਬਣਾਏਗੀ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ਵਿੱਚ ਭਾਰੀ ਕਮੀ ਲਿਆਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ, "ਕੁੜੱਤਣ ਨੂੰ ਹਟਾ ਕੇ ਅਤੇ ਐਸੀਡਿਟੀ ਨੂੰ ਕੰਟਰੋਲ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪੰਜਾਬ ਦਾ ਸਿਟਰਸ ਵਿਸ਼ਵਵਿਆਪੀ ਫਲੇਵਰ ਦੇ ਮਾਪਦੰਡਾਂ ‘ਤੇ ਖਰਾ ਉਤਰੇ। ਫੂਡ ਪ੍ਰੋਸੈਸਿੰਗ ਮੰਤਰੀ ਨੇ ਅੱਗੇ ਕਿਹਾ, "ਅਸੀਂ ਆਪਣੇ ਕਿਸਾਨਾਂ ਲਈ ਕਿਫਾਇਤੀ ਦਰਾਂ 'ਤੇ ਉੱਚ-ਗੁਣਵੱਤਾ ਵਾਲੀ ਬਿਜਾਈ ਸਮੱਗਰੀ ਪਹੁੰਚਯੋਗ ਬਣਾ ਰਹੇ ਹਾਂ। ਇਹ ਉਨ੍ਹਾਂ ਦੀ ਲਾਗਤ ਨੂੰ ਘਟਾਏਗਾ ਅਤੇ ਬਿਹਤਰ ਫਸਲ ਨੂੰ ਯਕੀਨੀ ਬਣਾਏਗਾ ਜਿਸ ਨਾਲ ਸਬਜ਼ੀਆਂ ਦੀ ਕਾਸ਼ਤ ਵਿੱਚ ਉੱਚ ਉਤਪਾਦਕਤਾ ਅਤੇ ਮੁਨਾਫ਼ੇ ਲਈ ਰਾਹ ਪੱਧਰਾ ਹੋਵੇਗਾ।" ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਸਾਡੀ ਸਰਕਾਰ ਰਵਾਇਤੀ ਖੇਤੀ ਤੋਂ ਪਰੇ ਵੱਧ ਮੁਨਾਫੇ ਲਈ ਇੱਕ ਮਜ਼ਬੂਤ ਈਕੋਸਿਸਟਮ ਬਣਾ ਰਹੀ ਹੈ। ਇਹ ਪ੍ਰੋਜੈਕਟ ਵਾਢੀ ਤੋਂ ਬਾਅਦ ਦੇ ਨੁਕਸਾਨ ਤੋਂ ਲੈ ਕੇ ਕੀਮਤਾਂ ਵਿੱਚ ਅਸਥਿਰਤਾ ਤੱਕ ਸਾਡੇ ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਬਾਜ਼ਾਰ ਨਾਲ ਸਿੱਧਾ ਸਬੰਧ ਯਕੀਨੀ ਬਣਾ ਕੇ ਅਤੇ ਪ੍ਰੋਸੈਸਿੰਗ ਸਮਰੱਥਾਵਾਂ ਨੂੰ ਵਧਾ ਕੇ ਹੱਲ ਕਰਨ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।" ਉਨ੍ਹਾਂ ਕਿਹਾ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਦੀਆਂ ਪਹਿਲਕਦਮੀਆਂ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਅਧਿਆਇ ਦਾ ਆਰੰਭ ਹਨ ਜੋ ਟਿਕਾਊ ਵਿਕਾਸ ਲਈ ਰਾਹ ਪੱਧਰਾ ਕਰਦੀਆਂ ਹਨ ਅਤੇ ਵਿਸ਼ਵਵਿਆਪੀ ਖੇਤੀਬਾੜੀ ਬਾਜ਼ਾਰਾਂ ਵਿੱਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਦੀਆਂ ਹਨ।
 

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ