Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

February 19, 2026 09:27 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੱਗੇ ਵਧਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਲੰਧਰ ਵਿੱਚ ਪੁਲਿਸ ਲਾਈਨਜ਼ ਵਿਖੇ ਨਵੀਂ ਬਣੀ ਅਤਿ-ਆਧੁਨਿਕ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਜਲੰਧਰ ਰੇਂਜ ਇਮਾਰਤ ਦਾ ਉਦਘਾਟਨ ਕੀਤਾ। ਡੀਜੀਪੀ ਦੇ ਨਾਲ ਵਿਸ਼ੇਸ਼ ਡੀਜੀਪੀ  ਏ.ਐਨ.ਟੀ.ਐਫ. ਕੁਲਦੀਪ ਸਿੰਘ, ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਅਤੇ ਏਡੀਜੀਪੀ ਸਟੇਟ ਆਰਮਡ ਪੁਲਿਸ ਪੰਜਾਬ ਐਮ.ਐਫ. ਫਾਰੂਕੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਲਗਭਗ 9000 ਵਰਗ ਫੁੱਟ ਦੇ ਕਵਰਡ ਖੇਤਰ ਵਿੱਚ ਫੈਲੀ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਹ ਅਤਿ-ਆਧੁਨਿਕ ਇਮਾਰਤ, ਰੇਂਜ ਦੀ ਕਾਰਜ- ਕੁਸ਼ਲਤਾ ਨੂੰ ਵਧਾਉਣ ਅਤੇ ਨਸ਼ਾ ਤਸਕਰੀ ਨਾਲ ਹੋਰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਹੈ। ਇਸ ਵਿੱਚ ਗਜ਼ਟਿਡ ਅਫਸਰਾਂ ਲਈ ਸਮਰਪਿਤ ਦਫ਼ਤਰ, ਜਾਂਚ ਅਧਿਕਾਰੀਆਂ ਅਤੇ ਸਹਾਇਕ ਸਟਾਫ ਲਈ ਕੈਬਿਨ, ਰੀਡਰ ਦਾ ਕਮਰਾ ਅਤੇ ਇੱਕ ਆਧੁਨਿਕ ਕਾਨਫਰੰਸ ਰੂਮ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਤਿ-ਆਧੁਨਿਕ ਸਾਧਨਾਂ ਨਾਲ ਲੈਸ ਇਸ ਸਹੂਲਤ ਦਾ ਉਦੇਸ਼ ਵੱਡੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣਾ ਅਤੇ ਸੂਬੇ ਵਿੱਚ ਫੈਲ ਰਹੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਤਬਾਹ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਯੂਨਿਟ ਵਿੱਚ ਮੋਬਾਈਲ ਅਤੇ ਕੰਪਿਊਟਰ ਫੋਰੈਂਸਿਕ ਟੂਲ, ਉੱਨਤ ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟਰੈਕਸ਼ਨ, ਡੀਕ੍ਰਿਪਸ਼ਨ ਅਤੇ ਵਿਸ਼ਲੇਸ਼ਣ ਸਮਰੱਥਾ ਦੇ ਨਾਲ-ਨਾਲ ਕ੍ਰਿਪਟੋਕਰੰਸੀ ਦੀ ਟਰੈਕਿੰਗ ਵਾਲੇ ਉਪਕਰਣ ਵੀ ਸ਼ਾਮਲ ਹਨ।
ਡੀਜੀਪੀ ਨੇ ਕਿਹਾ, ‘‘ਡਰੱਗ ਇਨਫੋਰਸਮੈਂਟ ਵਿੱਚ ਤਕਨੀਕੀ ਅਪਗ੍ਰੇਡੇਸ਼ਨ ਦੀ ਵਿਸ਼ੇਸ਼ ਲੋੜ ਨੂੰ ਪਛਾਣਦਿਆਂ ਅਸੀਂ ਨਾ ਸਿਰਫ਼ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਹੈ ਸਗੋਂ ਇਨ੍ਹਾਂ ਉੱਨਤ ਉਪਕਰਣਾਂ ਨੂੰ ਚਲਾਉਣ ਵਿੱਚ ਮਾਹਰ ਤਕਨੀਕੀ ਸਟਾਫ ਵੀ ਤਾਇਨਾਤ ਕੀਤਾ ਗਿਆ ਹੈ।’’ ਉਨ੍ਹਾਂ ਦੱਸਿਆ ਕਿ ਏਐਨਟੀਐਫ ਨੇ , ਹੁਣ 70,000 ਤੋਂ ਵੱਧ ਅਪਰਾਧੀਆਂ ਦੀਆਂ ਆਵਾਜ਼ਾਂ ਵਾਲੇ ਡੇਟਾਬੇਸ ਅਤੇ ਹੋਰ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਵਾਲੇ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀ.ਏ.ਆਈ.ਐਸ. 2.0) ਨਾਲ ਆਪਣੀ ਤਕਨੀਕੀ ਸਮਰੱਥਾ ਨੂੰ ਹੋਰ ਅਪਗ੍ਰੇਡ ਕੀਤਾ ਹੈ, ਜਿਸ ਨਾਲ ਅਪਰਾਧੀਆਂ ਨੂੰ ਹੋਰ ਆਸਾਨੀ  ਨਾਲ ਕਾਬੂ ਕਰਨ ਵਿੱਚ ਮਦਦ ਮਿਲੇਗੀ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 35,133 ਐਫ.ਆਈ.ਆਰਜ਼. ਦਰਜ ਕੀਤੀਆਂ ਅਤੇ 50,238 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2229 ਕਿਲੋ ਹੈਰੋਇਨ, 667 ਕਿਲੋ ਅਫੀਮ, 28 ਟਨ ਭੁੱਕੀ, 68 ਕਿਲੋ ਚਰਸ, 783 ਕਿਲੋ ਗਾਂਜਾ, 29 ਕਿਲੋ ਆਈਸੀਈ, 4 ਕਿਲੋ ਕੋਕੀਨ, 48.64 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16.68 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ  ਵੱਡੀ ਸਫਲਤਾ ਕਰਾਰ ਦਿੰਦਿਆਂ ਕਿਹਾ ਕਿ ਇਹ ਮੁਹਿੰਮ ਸੂਬੇ ਵਿੱਚੋਂ ਨਸ਼ੇ ਦੀ ਲਾਹਨਤ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਸੇਫ ਪੰਜਾਬ ਚੈਟਬੋਟ 97791-00200 ਰਾਹੀਂ ਗੁਪਤ ਰੂਪ ਵਿੱਚ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਵੀ ਅਪੀਲ ਕੀਤੀ। ਇਸ ਮੌਕੇ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਏ.ਐਨ.ਟੀ.ਐਫ. ਸੰਜੀਵ ਕੁਮਾਰ ਰਾਮਪਾਲ, ਡੀ.ਆਈ.ਜੀ. ਏ.ਐਨ.ਟੀ.ਐਫ. ਅਖਿਲ ਚੌਧਰੀ ਅਤੇ ਏ.ਆਈ.ਜੀ. ਏ.ਐਨ.ਟੀ.ਐਫ. ਅਸ਼ਵਨੀ ਗੋਟਿਆਲ ਵੀ ਮੌਜੂਦ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ