Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

February 19, 2026 09:30 PM
SehajTimes

ਜਲੰਧਰ :  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵੀਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ। ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ ਕਰ ਲਿਆ ਹੈ। ਇਸ ਜ਼ਮੀਨ ਦੀ ਵਰਤੋਂ ਹੁਣ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ਵ ਪੱਧਰੀ ਸੰਸਥਾ ਬਣਾਉਣ ਲਈ ਕੀਤੀ ਜਾਵੇਗੀ।” ਉਨ੍ਹਾਂ ਅੱਗੇ ਐਲਾਨ ਕੀਤਾ, "ਪੰਜਾਬ ਸਰਕਾਰ ਇਸ ਜਗ੍ਹਾ ਤੋਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਸ਼ਿਫਟ ਕਰਨ ਲਈ 55 ਲੱਖ ਰੁਪਏ ਦਾ ਖਰਚਾ ਸਹਿਣ ਕਰੇਗੀ ਤਾਂ ਜੋ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸੁਚਾਰੂ ਢੰਗ ਨਾਲ ਚੱਲ ਸਕੇ।" ਵਿੱਤ ਮੰਤਰੀ ਨੇ ਦੱਸਿਆ, “ਜ਼ਮੀਨ ਦੀ ਰਜਿਸਟਰੀ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਹੁਣ ਕਬਜ਼ਾ ਮਿਲਣ ਨਾਲ ਇਹ ਪ੍ਰੋਜੈਕਟ ਲਾਗੂ ਹੋਣ ਦੇ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ। ਇਸ ਕੇਂਦਰ ਦਾ ਡਿਜ਼ਾਈਨ ਅਤੇ ਲੇਆਉਟ ਪਲਾਨ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਮਾਹਿਰਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਜਲਦੀ ਹੀ ਟੈਂਡਰ ਕੱਢੇ ਜਾਣਗੇ ਤਾਂ ਜੋ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਹੋ ਸਕੇ।” ਭਗਵੰਤ ਮਾਨ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸ੍ਰੀ ਗੁਰੂ1 ਰਵੀਦਾਸ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਫੈਲਾਉਣ ਵਾਲੇ ਵਿਦਵਾਨਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਸਰਕਾਰ ਗੁਰੂ ਜੀ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਦ੍ਰਿੜ ਹੈ।” ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵੀਦਾਸ ਜੀ ਦੀ ਵਿਰਾਸਤ ਨੂੰ ਸਤਿਕਾਰ ਦੇਣ ਅਤੇ ਗੁਰੂ ਜੀ ਵੱਲੋਂ ਦਰਸਾਈ ਫਿਰਕੂ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ।” ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਨੇ ਇਸ ਪ੍ਰੋਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਇਮਾਨਦਾਰੀ ਤੇ ਤੇਜ਼ੀ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਬਾਅਦ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਬਲਕਾਰ ਸਿੰਘ, ਚੇਅਰਮੈਨ ਪਵਨ ਟੀਨੂੰ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲਿਆ।

Have something to say? Post your comment

 

More in Doaba

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ