Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੰਗਲਾਤ ਮੰਤਰੀ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

February 19, 2026 09:33 PM
SehajTimes
ਚੰਡੀਗੜ੍ਹ : ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮਾਦਾ ਬਾਘ ਗੌਰੀ ਤੋਂ ਪੈਦਾ ਹੋਏ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ। ਜ਼ਿਕਰਯੋਗ ਹੈ ਕਿ ਤਿੰਨੋਂ ਬੱਚੇ ਪਿਛਲੇ ਸਾਲ 5 ਨਵੰਬਰ ਨੂੰ ਪੈਦਾ ਹੋਏ ਸਨ ਅਤੇ ਇਹਨਾਂ ਨੂੰ ਹੁਣ 3 ਮਹੀਨੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕਿਸੇ ਵੱਡੀ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਨ੍ਹਾਂ 3 ਵਿੱਚੋਂ ਦੋ ਦਾ ਰੰਗ ਚਿੱਟਾ ਅਤੇ ਇੱਕ ਦਾ ਰੰਗ ਭੂਰਾ ਹੈ। ਇਸ ਨਾਲ ਚਿੜੀਆਘਰ ਵਿੱਚ ਬਾਘਾਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਜੰਗਲੀ ਜੀਵਾਂ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਅਤੇ ਦੇਖਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਮੰਤਰੀ ਨੇ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਵੀ ਜਾਰੀ ਕੀਤਾ। ਸੋਸ਼ਲ ਮੀਡੀਆ ਨੂੰ ਜੰਗਲੀ ਜੀਵਾਂ ਅਤੇ ਕੁਦਰਤ ਦੀ ਸਾਂਭ-ਸੰਭਾਲ ਦਾ ਅਹਿਮ ਸਾਧਨ ਦੱਸਦਿਆਂ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਨਾਲ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਦੀ ਪਹੁੰਚ ਵਿੱਚ ਹੋਰ ਵੀ ਵਾਧਾ ਹੋਵੇਗਾ। ਇੱਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ ਚਿੜੀਆਘਰ ਦੀ ਗੋਲਡਨ ਜੁਬਲੀ (50 ਸਾਲ) ਪੂਰੀ ਹੋ ਜਾਵੇਗੀ ਅਤੇ ਵਿਭਾਗ ਵੱਲੋਂ ਇਸ ਅਹਿਮ ਮੌਕੇ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੀਫ਼ ਵਾਈਲਡਲਾਈਫ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਨਲਿਨ ਯਾਦਵ ਵੀ ਮੌਜੂਦ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ