Sunday, October 11, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

February 19, 2026 09:36 PM
SehajTimes
ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲ.ਐਮ.ਐਚ.ਪੀ.) ਫੈਲੋਜ਼ ਦੇ ਪਲੇਠੇ ਬੈਚ ਨਾਲ ਮੁਲਾਕਾਤ ਕੀਤੀ, ਜੋ ਕਿ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਰਾਹੀਂ ਨਸ਼ਿਆਂ ਨੂੰ ਰੋਕਣ ਅਤੇ ਮਾਨਸਿਕ ਤੰਦਰੁਸਤੀ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਇੱਥੇ ਕਿਸਾਨ ਭਵਨ ਵਿਖੇ ਹੋਈ ਵਿਚਾਰ ਚਰਚਾ ਦੌਰਾਨ ਡਾ. ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਨਸ਼ਿਆਂ ਵਿਰੁੱਧ ਪੰਜਾਬ ਦੀ ਫੈਸਲਾਕੁੰਨ ਜੰਗ ਵਿੱਚ ‘ ਲਾਈਟਹਾਊਸ ’ ਦੱਸਿਆ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਨਾਲ ਜੂਝ ਰਿਹਾ ਵਿਅਕਤੀ ‘‘ਸਮੁੰਦਰ ਵਿੱਚ ਤੂਫਾਨ ਦੀ ਲਪੇਟ ਵਿੱਚ ਆਏ ਜਹਾਜ਼ ਵਰਗਾ ਹੁੰਦਾ ਹੈ - ਅਸ਼ਾਂਤ ਅਤੇ ਦਿਸ਼ਾਹੀਣ।’’ ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਇੱਕ ਲਾਈਟਹਾਊਸ ਜਹਾਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਕਿਨਾਰੇ ’ਤੇ ਪਹੁੰਚਾ ਦਿੰਦਾ ਹੈ, ਉਸੇ ਤਰ੍ਹਾਂ ਐਲਐਮਐਚਪੀ  ਫੈਲੋਜ਼ ਵੀ ਨਸ਼ਾ ਪੀੜਤਾਂ ਅਤੇ ਪਰਿਵਾਰਾਂ ਨੂੰ ਮੁੱਖ ਧਾਰਾ ਅਤੇ ਸਥਿਰਤਾ ਵੱਲ ਲੈ ਜਾਣਗੇ। ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੈਲੋਜ਼ ਨੂੰ ਸੌਂਪੀ ਗਈ ਜ਼ਿੰਮੇਵਾਰੀ  ਅਹਿਮ ਅਤੇ ਪਰਿਵਰਤਨਸ਼ੀਲ  ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਧੀਰਜ ਅਤੇ ਹਮਦਰਦੀ ਦੀ ਮੰਗ ਕਰਦੀ ਹੈ, ਲੋਕਾਂ ਨੂੰ ਨਸ਼ਿਆਂ ਦੀ ਗ੍ਰਿਫਤ ਤੋਂ ਬਾਹਰ ਕੱਢਣਾ ਕਿਸੇ  ਇਨਾਮ ਤੋਂ ਘੱਟ ਨਹੀਂ । ਉਨ੍ਹਾਂ ਅੱਗੇ ਕਿਹਾ ਕਿ ਫੈਲੋਜ਼ ਨੂੰ ਜਨਤਕ ਸਿਹਤ ਢਾਂਚੇ  ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਜਾ ਸਕੇ, ਪ੍ਰਕਿਰਿਆਵਾਂ ਨੂੰ ਮਿਆਰੀ , ਨਿਗਰਾਨ ਵਿਧੀਆਂ ਵਿੱਚ ਵਾਧਾ  ਅਤੇ ਜ਼ਿਲਿ੍ਹਆਂ ਵਿੱਚ ਸੰਸਥਾਗਤ ਸਮਰੱਥਾ ਬਣਾਈ ਜਾ ਸਕੇ। ਮਾਨਸਿਕ ਸਿਹਤ ਪ੍ਰੋਗਰਾਮ ਵਿੱਚ ਲੀਡਰਸ਼ਿਪ ਨੂੰ ਇੱਕ ਮੋਹਰੀ ਪਹਿਲਕਦਮੀ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਫੈਲੋਸ਼ਿਪ ਹੈ ,ਜੋ ਵਿਸ਼ੇਸ਼ ਤੌਰ ’ਤੇ ਪ੍ਰਣਾਲੀਗਤ ਮਾਨਸਿਕ ਸਿਹਤ ਮਜ਼ਬੂਤੀ ਰਾਹੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਰੋਕਣ ’ਤੇ ਸਮਰਪਿਤ ਹੈ। ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਅਤੇ ਨਸ਼ਿਆਂ ਨਾਲ ਨਜਿੱਠਣਾ, ਸਾਰਿਆਂ ਲਈ ਬਰਾਬਰ ਅਤੇ ਪਹੁੰਚਯੋਗ ਜਨਤਕ ਸਿਹਤ ਮੁਹੱਈਆ ਕਰਵਾਉਣਾ, ਇਸ ਸੋਚ ਦੇ ਅਨਿੱਖੜਵੇਂ ਅੰਗ ਹਨ। ਸਿਹਤ ਮੰਤਰੀ ਨੇ ਫੈਲੋਜ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ  ਕਿ ਉਹ ਪੇਸ਼ੇਵਰ ਅਤੇ ਨੈਤਿਕ ਉੱਤਮਤਾ ਦੇ ਮਿਆਰਾਂ ਨੂੰ ਕਾਇਮ ਰੱਖਣਗੇ ਅਤੇ ਪੰਜਾਬ ਵਿੱਚ ਨਸ਼ਾਖੋਰੀ ਵਿਰੁੱਧ ਚੱਲ ਰਹੀ ਲੜਾਈ ਵਿੱਚ ਸੁਹਿਰਦਤਾ ਨਾਲ ਯੋਗਦਾਨ ਦੇਣਗੇ।
 

Have something to say? Post your comment

More in Chandigarh

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ