Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

February 19, 2026 09:46 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ 17 ਫਰਵਰੀ, 2026 ਤੋਂ ਸ਼ੁਰੂ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰਿਆਂ ਲਈ ਸਿੱਖਿਆ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 6,695 ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ ਤਾਂ ਜੋ ਹਰ ਵਿਦਿਆਰਥੀ ਪ੍ਰੀਖਿਆ ਵਿੱਚ ਮਾਣ ਅਤੇ ਵਿਸ਼ਵਾਸ ਨਾਲ ਹਿੱਸਾ ਲੈ ਸਕੇ। ਉਨ੍ਹਾਂ ਦੱਸਿਆ ਕਿ ਕੁੱਲ 3,255 ਵਿਸ਼ੇਸ਼ ਕੇਂਦਰਾਂ ਵਿੱਚੋਂ, 2,804 ਕੇਂਦਰ ਇੱਕ-ਇੱਕ ਵਿਦਿਆਰਥੀ ਲਈ ਸਥਾਪਿਤ ਕੀਤੇ ਗਏ ਹਨ, ਜੋ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਇੱਕ ਵਿਅਕਤੀਗਤ, ਤਣਾਅ-ਮੁਕਤ ਅਤੇ ਅਨੁਕੂਲ ਪ੍ਰੀਖਿਆ ਮਾਹੌਲ ਨੂੰ ਯਕੀਨੀ ਬਣਾਉਂਦੇ ਹਨ।

ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੀ ਸਰਕਾਰ ਸਮਾਵੇਸ਼ੀ ਸਿੱਖਿਆ ਨੂੰ ਮਜ਼ਬੂਤ ਕਰ ਰਹੀ ਹੈ। ਸਾਡਾ ਉਦੇਸ਼ ਸਿਰਫ਼ ਪ੍ਰੀਖਿਆਵਾਂ ਕਰਵਾਉਣ ਤੱਕ ਸੀਮਿਤ ਨਹੀਂ ਹੈ। ਇਹ ਹਰ ਬੱਚੇ ਲਈ ਮਾਣ-ਸਨਮਾਨ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਬਾਰੇ ਹੈ। ਅਸੀਂ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹਾਂ ਜਿੱਥੇ ਸਾਡੇ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀ ਖੁਦ ਨੂੰ ਸਸ਼ਕਤ ਮਹਿਸੂਸ ਕਰਨ।" ਰਾਈਟਸ ਟੂ ਪਰਸਨਸ ਵਿਦ ਡਿਸਅਬਿਲੀਟੀ ਐਕਟ, 2016 ਦੇ ਉਪਬੰਧਾਂ ਮੁਤਾਬਕ, ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਅਕਤੀਗਤ ਜ਼ਰੂਰਤਾਂ ਅਨੁਸਾਰ ਸਕ੍ਰਾਈਬ ਅਤੇ ਵਾਧੂ ਸਮੇਂ, ਰੈਂਪ ਅਤੇ ਨਿਰਵਿਘਨ ਪਹੁੰਚ ਵਾਲੇ ਗਰਾਊਂਡ-ਫਲੋਰ ‘ਤੇ ਸਥਿਤ ਪ੍ਰੀਖਿਆ ਹਾਲ, ਧਿਆਨ ਭਟਕਣ ਨੂੰ ਘੱਟ ਤੋਂ ਘੱਟ ਕਰਨ ਲਈ ਵੱਖਰੇ ਸ਼ਾਂਤ ਕਮਰੇ, ਵੱਡੇ ਪ੍ਰਿੰਟ ਵਾਲੇ ਪ੍ਰਸ਼ਨ ਪੱਤਰ ਅਤੇ ਹੋਰ ਪਹੁੰਚਯੋਗ ਫਾਰਮੈਟਾਂ ਦੇ ਨਾਲ-ਨਾਲ ਜਿੱਥੇ ਵੀ ਲੋੜ ਹੋਵੇ ਡਾਕਟਰੀ ਸਹਾਇਤਾ ਯਕੀਨੀ ਬਣਾਈ ਗਈ ਹੈ। ਇਸ ਪਹਿਲਕਦਮੀ ਨੂੰ ਇੱਕ ਅਹਿਮ ਮੀਲ ਪੱਥਰ ਦੱਸਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਇੱਕ ਨਿਆਂਪੂਰਨ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਵੱਲ ਸਾਡੇ ਉਪਰਾਲਿਆਂ ਵਿੱਚ ਇੱਕ ਅਹਿਮ ਮੀਲ ਪੱਥਰ ਹੈ। ਪੰਜਾਬ ਸਰਕਾਰ ਹਰੇਕ ਵਿਦਿਆਰਥੀ ਨੂੰ ਸਫਲ ਹੋਣ ਲਈ ਲੋੜੀਂਦੇ ਸਾਧਨਾਂ ਅਤੇ ਮੌਕਿਆਂ ਨਾਲ ਸਸ਼ਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

ਪੀਐਸਈਬੀ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਸਾਰੇ ਸੈਂਟਰ ਸੁਪਰਡੈਂਟਾਂ ਅਤੇ ਸਟਾਫ਼ ਨੂੰ ਆਪਣੀਆਂ ਡਿਊਟੀਆਂ ਪੂਰੀ ਸੰਵੇਦਨਸ਼ੀਲਤਾ ਅਤੇ ਤਨਦੇਹੀ ਨਾਲ ਨਿਭਾਉਣ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ, "11 ਵਰਗਾਂ ਦੀਆਂ ਅਪੰਗਤਾਵਾਂ ਨੂੰ ਕਵਰ ਕਰਨ ਵਾਲੇ ਇਹਨਾਂ ਵਿਸ਼ੇਸ਼ ਕੇਂਦਰਾਂ ਦਾ ਨੈੱਟਵਰਕ ਪੰਜਾਬ ਸਰਕਾਰ ਦੀ ਸਮਾਵੇਸ਼ੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।"

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਵਿੱਚ ਕੀਤਾ ਅਚਨਚੇਤ ਨਿਰੀਖਣ