Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

February 19, 2026 09:47 PM
SehajTimes
121 ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 30ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 645 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ  ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 30ਵੇਂ ਦਿਨ ਪੁਲਿਸ ਟੀਮਾਂ ਨੇ 236 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,214 ਹੋ ਗਈ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 121 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 355ਵੇਂ ਦਿਨ ਵੀ ਜਾਰੀ ਰੱਖਦਿਆਂ,   100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.7 ਕਿਲੋ ਹੈਰੋਇਨ, 100 ਗ੍ਰਾਮ ਅਫੀਮ, 6631 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 355 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,338 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ