Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਪੁਲਿਸ ਵੱਲੋਂ ਫੇਸ 11 ਦੇ ਮੰਦਰ ਦੇ ਨੇੜੇ ਹੋਏ ਨੌਜਵਾਨ ਦੇ ਕਤਲ ਵਿੱਚ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

February 19, 2026 09:53 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਪੁਲਿਸ ਨੇ ਬੀਤੀ 14 ਅਤੇ 15 ਫਰਵਰੀ ਦੀ ਦਰਮਿਆਨੀ ਰਾਤ ਨੂੰ ਲਕਸ਼ਮੀ ਨਰਾਇਣ ਮੰਦਰ ਫੇਸ 11, ਮੋਹਾਲੀ ਨੇੜੇ ਹੋਏ ਨੌਜਵਾਨ ਗੁਰਸੇਵ ਸਿੰਘ ਦੇ ਕਤਲ ਦੇ ਦੋਸ਼ ਵਿੱਚ ਦੋ ਨਬਾਲਗਾਂ ਸਮੇਤ 12 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥ ਸਬੰਧੀ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਐਸ ਪੀ ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਿਤ ਗੁਰਸੇਵ ਸਿੰਘ ਵੱਲੋਂ ਮੰਦਰ ਦੇ ਨੇੜੇ 15-20 ਨਾ-ਮਾਲੂਮ ਲੜਕਿਆਂ ਨੂੰ ਮੋਟਰਸਾਈਕਲ ਦੀਆਂ ਰੇਸਾਂ ਦੇਣ ਤੋਂ ਰੋਕੇ ਜਾਣ ', ਇਹਨਾਂ ਵਿੱਚੋਂ ਇੱਕ ਨਾ-ਮਾਲੂਮ ਵਿਅਕਤੀ ਨੇ ਆਪਣੇ ਡੱਬ ਵਿੱਚੋਂ ਕਿਰਚ ਕੱਢ ਕੇ, ਪੀੜਿਤ ਗੁਰਸੇਵ ਸਿੰਘ ਨੂੰ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ, ਉਸ ਉੱਤੇ ਹਮਲਾ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਬਾਅਦ ਵਿੱਚ ਪੀੜਿਤ ਦੀ ਹਸਪਤਾਲ ਜਾ ਕੇ ਇਲਾਜ ਦੌਰਾਨ ਮੌਤ ਹੋ ਗਈ ਸੀ।

ਪੁਲਿਸ ਵੱਲੋਂ ਇਸ ਸਬੰਧ ਵਿੱਚ ਥਾਣਾ ਫੇਸ 11 ਵਿਖੇ ਧਾਰਾ 109, 118 (1), 77, 190, 191 (3) ਭਾਰਤੀ ਨਿਆਂ ਸੰਘਤਾ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਦੋ ਨਾਬਾਲਗ ਮੁਲਜ਼ਮਾਂ ਨੂੰ ਹੁਸ਼ਿਆਰਪੁਰ ਦੀ ਬਾਲ ਜੇਲ (ਅਬਜ਼ਰਵੇਸ਼ਨ ਹੋਮ) ਵਿਖੇ ਭੇਜਿਆ ਗਿਆ ਹੈ। ਬਾਕੀਆਂ ਵਿੱਚ ਸ਼ਾਮ ਸੁੰਦਰ ਠਾਕੁਰ ਪੁੱਤਰ ਰਜਿੰਦਰ ਠਾਕੁਰ, ਤੇਜਬੀਰ ਪੁੱਤਰ ਸੇਬਤੀ ਲਾਲ, ਗੌਰਵ ਪੁੱਤਰ ਤੇਜਬੀਰ, ਰਾਕੇਸ਼ ਕੁਮਾਰ ਪੁੱਤਰ ਇੰਦਰਜੀਤ, ਆਦਰਸ਼ ਉਰਫ ਬਿੱਲਾ ਪੁੱਤਰ ਸੋਮਵੀਰ, ਸੋਮਵੀਰ ਪੁੱਤਰ ਗੰਗਾ ਰਾਮ, ਜਤਿੰਦਰ ਸਿੰਘ ਪੁੱਤਰ ਨਨੇ, ਮੋਹਿਤ ਪੁੱਤਰ ਵਿਜੈ ਪਾਲ, ਦਿਨੇਸ਼ ਪੁੱਤਰ ਗੰਸੀ ਅਤੇ ਅਭਿਮਨ ਉਰਫ ਅਭੀ ਪੁੱਤਰ ਸ਼ਿਸ਼ੂਪਾਲ ਸ਼ਾਮਿਲ ਹਨ। ਉਹਨਾਂ ਦੱਸਿਆ ਕਿ ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਇੱਕ ਮੋਟਰਸਾਈਕਲ ਸਬਲੈਂਡਰ, ਇੱਕ ਮੋਟਰਸਾਈਕਲ ਬੁਲਟ ਅਤੇ ਇੱਕ ਕਿਰਚ ਬਰਾਮਦ ਕੀਤੀ ਗਈ ਹੈ। ਇਹਨਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 20 ਫਰਵਰੀ ਤੱਕ ਪੁਲਿਸ ਰਿਮਾਂਡ ਲਿਆ ਗਿਆ ਹੈ ਜਿਸ ਦੌਰਾਨ ਇਹਨਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਕਦਮੇ ਚ ਕੁੱਲ ,18 ਦੋਸ਼ੀ ਲੋੜੀਂਦੇ ਹਨ, ਜਿਨ੍ਹਾਂ ਵਿੱਚੋਂ 12 ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਸ ਮੌਕੇ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਅਤੇ ਐਸ ਐਚ ਓ ਫੇਸ 11 ਯੋਗੇਸ਼ ਕੁਮਾਰ ਮੌਜੂਦ ਸਨ।

Have something to say? Post your comment

 

More in Chandigarh

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ