Friday, February 20, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

February 20, 2026 06:52 PM
SehajTimes

ਸਰਕਾਰ ਦੀ ਤਰਜੀਹ: ਐਸ.ਸੀ ਵਰਗ ਅਤੇ ਦਿਵਿਆਂਗ ਵਿਅਕਤੀਆਂ ਲਈ ਆਰਥਿਕ ਮਜ਼ਬੂਤੀ ਅਤੇ ਆਤਮ ਨਿਰਭਰਤਾ

ਚੰਡੀਗੜ੍ਹ : ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਹਾਜ਼ਰੀ ਵਿੱਚ ਸਰਕਾਰੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਆਸਾਨ ਲੋਨ ਸਹੂਲਤਾਂ ਅਤੇ ਕਰਜ਼ਾ ਮਾਫ਼ੀ ਵਰਗੇ ਇਤਿਹਾਸਕ ਫੈਸਲੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਮਦਦ ਪਹੁੰਚਾਉਣਾ ਹੈ। ਉਨ੍ਹਾਂ ਹੋਰ ਕਿਹਾ ਕਿ ਨਵ-ਨਿਯੁਕਤ ਚੇਅਰਮੈਨ ਦੀ ਅਗਵਾਈ ਹੇਠ ਕਾਰਪੋਰੇਸ਼ਨ ਐਸ.ਸੀ ਵਰਗ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਅਤੇ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗੀ।
ਕਾਰਜਭਾਰ ਸੰਭਾਲਣ ਉਪਰੰਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਪ੍ਰਭਾਰੀ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ,ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਚੇਅਰਮੈਨ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਵਰਗ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਤਰਜੀਹੀ ਅਧਾਰ ’ਤੇ ਠੋਸ ਅਤੇ ਨਤੀਜਾ-ਕੇਂਦਰਿਤ ਕਦਮ ਚੁੱਕੇ ਜਾਣਗੇ। ਉਨ੍ਹਾਂ ਦੱਸਿਆ ਕਿ ਐਸ.ਸੀ ਵਰਗ ਨਾਲ ਸਬੰਧਤ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਲਈ ਸਰਲ, ਪਾਰਦਰਸ਼ੀ ਅਤੇ ਆਸਾਨ ਪ੍ਰਕਿਰਿਆ ਰਾਹੀਂ ਲੋਨ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਸ.ਸੀ ਵਰਗ ਦੇ 4,727 ਪਰਿਵਾਰਾਂ ਦਾ ਕਰਜ਼ਾ ਮਾਫ਼ ਕੀਤਾ ਜਾ ਚੁੱਕਾ ਹੈ, ਜੋ ਸਮਾਜਿਕ ਨਿਆਂ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਅਤੇ ਸੰਵੇਦਨਸ਼ੀਲ ਕਦਮ ਹੈ। ਇਸਦੇ ਨਾਲ ਹੀ ਐਸ.ਸੀ ਵਰਗ ਅਤੇ ਦਿਵਿਆਂਗ ਵਿਅਕਤੀਆਂ ਲਈ ਚਲ ਰਹੀਆਂ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ, ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ ਆਈ.ਏ.ਐਸ, ਹੋਰ ਵਿਸ਼ੇਸ਼ ਸਖਸੀਅਤਾਂ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ

2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

ਮੋਹਾਲੀ ਪੁਲਿਸ ਵੱਲੋਂ ਫੇਸ 11 ਦੇ ਮੰਦਰ ਦੇ ਨੇੜੇ ਹੋਏ ਨੌਜਵਾਨ ਦੇ ਕਤਲ ਵਿੱਚ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

ਜੰਗਲਾਤ ਮੰਤਰੀ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ