Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

February 20, 2026 06:57 PM
SehajTimes

ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਤੇ ਰਾਜ ਸੂਚਨਾ ਕਮਿਸ਼ਨਰਾਂ ਨੇ ਕੀਤਾ ਜਾਰੀ

ਸਾਨੂੰ ਸਾਡੀਆਂ ਜੜ੍ਹਾਂ ਨਾਲ ਜੋੜਦੀ ਹੈ ਮਾਤ ਭਾਸ਼ਾ ,ਜੋ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ: ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ

ਚੰਡੀਗੜ੍ਹ : ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ। ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ। ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਪਿਕਟੋਰੀਅਲ (ਤਸਵੀਰਾਂ ਸਹਿਤ) ਬਰੋਸ਼ਰ ਨੈਲਸਨ ਮੰਡੇਲਾ ਵੱਲੋਂ ਕਹੇ ਗਏ ਮਿਗਨਾਤੀਸੀ ਸ਼ਬਦਾਂ,‘‘ ਜੇ ਤੁਸੀਂ ਕਿਸੇ ਸ਼ਖਸ ਨਾਲ ਉਸ ਭਾਸ਼ਾ ਵਿੱਚ ਗੱਲ ਕਰਦੇ ਹੋ ਜਿਸਨੂੰ ਉਹ ਸਮਝਦਾ ਹੈ ਤਾਂ ਉਹ ਲਫ਼ਜ਼ ਉਸਦੇ ਦਿਮਾਗ ਵਿੱਚ ਜਾਂਦੇ ਹਨ, ਪਰ ਜੇ ਤੁਸੀਂ ਉਸ ਨਾਲ ਉਸਦੀ ਮਾਂ ਬੋਲੀ ਵਿੱਚ ਗੱਲ ਕਰਦੇ ਹੋ ਤਾਂ ਉਹ ਉਸਦੇ ਦਿਲ ਤੱਕ ਪਹੁੰਚਦੀ ਹੈ।’’, ਤੋਂ ਪ੍ਰੇਰਿਤ ਹੋ ਕੇ ਤਿਆਰ ਕੀਤਾ ਹੈ ਤਾਂ ਜੋ ਮਾਂ ਬੋਲੀ ਪੰਜਾਬੀ ਦੀ ਸ਼ਾਨਾਮੱਤੀ ਵਿਰਾਸਤ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।

ਰਾਜ ਸੂਚਨਾ ਕਮਿਸ਼ਨਰ ਪੰਜਾਬ ਨੇ ਅੱਗੇ ਕਿਹਾ ਕਿ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ-2026 ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਮਾਤ ਭਾਸ਼ਾ ਨੂੰ ਅਪਣਾਉਣ, ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਪ੍ਰਤੀ ਜਾਗਰੂਕ ਕਰਨਾ ਹੈ। ਵਧੀਕ ਮੁੱਖ ਸਕੱਤਰ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ, ਪੰਜਾਬ, ਡੀ.ਕੇ. ਤਿਵਾੜੀ ਨੇ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੇ ਸਾਹਿਤਕ ਬਰੋਸ਼ਰ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਸਾਰਥਕ ਕਾਰਜ ਦੱਸਿਆ। ਇਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਪੂਜਾ ਗੁਪਤਾ ਨੇ ਵੀ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿਉਂਕਿ ਮਾਂ ਬੋਲੀ ਸਾਡੀ ਸੱਭਿਆਚਾਰਕ ਪਛਾਣ ਅਤੇ ਵਿਰਾਸਤ ਦੀ ਆਤਮਾ ਹੈ, ਜੋ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੀ ਹੈ ਅਤੇ ਸਾਡੇ ਇਤਿਹਾਸ ਅਤੇ ਰਹੁ-ਰੀਤਾਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਂਦੀ ਹੈ। ਰਾਜ ਸੂਚਨਾ ਕਮਿਸ਼ਨਰਾਂ ਨੇ ਕਿਹਾ ਕਿ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਅਤੇ ਉਤਸ਼ਾਹਿਤ ਕਰਕੇ, ਅਸੀਂ ਨਾ ਸਿਰਫ਼ ਆਪਣੀ ਵਿਰਾਸਤ ਦਾ ਸਨਮਾਨ ਕਰਦੇ ਹਾਂ ਸਗੋਂ ਮਨੁੱਖਤਾ ਦੀ ਵਿਭਿੰਨਤਾ ਅਤੇ ਏਕਤਾ ਵਿੱਚ ਵੀ ਯੋਗਦਾਨ ਪਾਉਂਦੇ ਹਾਂ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ