Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

February 20, 2026 08:36 PM
SehajTimes

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ 8 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲੋਕ-ਹਿਤ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਹਿਮ ਸੇਵਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਹਰ ਕਰਮਚਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਰਮਚਾਰੀਆਂ ਦਾ ਸਮਰਪਣ ਭਾਵ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕਰੀਬ 64,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹਈਆ ਕਰਵਾਈਆਂ ਜਾ ਚੁੱਕੀਆਂ ਹਨ, ਜੋ ਯੁਵਾ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਵੱਲੋਂ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੀਤਾ ਕੰਮ ਹੀ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਸਫਲਤਾਪੂਰਕ ਪਹੁੰਚਾਉਂਦਾ ਹੈ। ਇਸ ਲਈ ਹਰ ਕਰਮਚਾਰੀ ਦਾ ਯੋਗਦਾਨ ਰਾਜ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ, ਲੋਕ-ਹਿਤੈਸ਼ੀ ਅਤੇ ਯੁਵਾ-ਕੇਂਦਰਿਤ ਨੀਤੀਆਂ ਰਾਹੀਂ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨਾਲ ਇੱਕ ਪਾਸੇ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ