Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

February 20, 2026 08:39 PM
SehajTimes
ਸਕੂਲਾਂ ਵਿੱਚ ਲਾਪਰਵਾਹੀ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਨੀਤੀ ਨੂੰ ਦੁਹਰਾਇਆ; ਬੱਚਿਆਂ ਨੂੰ ਸਹੀ ਤਰੀਕੇ ਨਾਲ ਨਾ ਪੜ੍ਹਾਉਣ ਵਾਲੇ ਅਧਿਆਪਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਜੋਤ ਸਿੰਘ ਬੈਂਸ

500 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਵਿੱਚ ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤਾਇਨਾਤ ਕੀਤੇ; ਜੇ.ਈ.ਈ. ਵਰਗੀਆਂ ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਦੀ ਸਫ਼ਲਤਾ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ‘ਤੇ ਮੋਹਰ: ਹਰਜੋਤ ਸਿੰਘ ਬੈਂਸ
 
ਚੰਡੀਗੜ੍ਹ / ਅੰਮ੍ਰਿਤਸਰ : ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੈਂ ਪਠਾਨਕੋਟ ਤੋਂ ਫਾਜ਼ਿਲਕਾ, ਫਿਰੋਜ਼ਪੁਰ ਤੋਂ ਮੋਹਾਲੀ ਤੱਕ ਕੋਈ ਜ਼ਿਲ੍ਹਾ ਨਹੀਂ ਛੱਡਿਆ ਹੈ, ਜੋ ਕਿ ਸੂਬੇ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਮੇਰੇ ਜਨੂੰਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਕਰੀਬਨ 20,000 ਸਕੂਲ ਹਨ, ਜਿਨ੍ਹਾਂ ਦੇ ਜ਼ਮੀਨੀ ਪੱਧਰ ‘ਤੇ ਨਿਰੀਖਣ ਲਈ  ਮੈਂ ਇੱਕ ਮਿਸ਼ਨ 'ਤੇ ਹਾਂ।
ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਵਿੱਚ ਸਿੱਖਿਆ ਅਤੇ ਪ੍ਰਬੰਧਨ ਦੇ ਮਿਆਰਾਂ ਦੀ ਸਮੀਖਿਆ ਕੀਤੀ ਅਤੇ 'ਸਮਰੱਥ' ਪ੍ਰੋਗਰਾਮ, ਜੋ ਪ੍ਰਾਇਮਰੀ ਕਲਾਸਾਂ ਵਿੱਚ ਪੜ੍ਹਾਈ-ਲਿਖਾਈ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇੱਕ ਪ੍ਰਮੁੱਖ ਪਹਿਲਕਦਮੀ ਹੈ, ਦੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ।
ਸ. ਬੈਂਸ ਨੇ ਆਪਣੇ ਅਹੁਦਾ ਸੰਭਾਲਣ ਸਮੇਂ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦੇ ਹਾਲਾਤਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਪ੍ਰਾਇਮਰੀ ਪੱਧਰ 'ਤੇ ਵੱਡੀ ਗਿਣਤੀ ਬੱਚੇ ਪੜ੍ਹਨ ਜਾਂ ਲਿਖਣ ਵਿੱਚ ਅਸਮਰੱਥ ਸਨ। ਸਿੱਖਣ ਦੇ ਪਾੜੇ ਨੂੰ ਪੂਰਨ ਵਿੱਚ ਇਸ ਪਹਿਲਕਦਮੀ ਦੇ ਉਸਾਰੂ ਪ੍ਰਭਾਵ ਨੂੰ ਉਜਾਗਰ ਕਰਦਿਆਂ ਉਹ ਜਦੋਂ ਅਜਿਹੇ ਬੱਚਿਆਂ, ਜੋ ਅੱਖਰਾਂ ਦੀ ਪਛਾਣ ਕਰਨ ‘ਚ ਜੱਦੋ-ਜਹਿਦ ਤੋਂ ਲੈ ਕੇ ਹੁਣ ਸ਼ਬਦਾਂ ਅਤੇ ਵਾਕਾਂ ਨੂੰ ਭਰੋਸੇ ਨਾਲ ਪੜ੍ਹਨ ਤੱਕ ਤਰੱਕੀ ਕਰ ਚੁੱਕੇ ਹਨ, ਨਾਲ ਗੱਲਬਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਸੰਤੁਸ਼ਟੀ ਹੁੰਦੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਰੱਥ' ਪ੍ਰੋਗਰਾਮ ਰਾਹੀਂ ਅਸੀਂ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ 'ਤੇ ਕੰਮ ਕੀਤਾ। ਉਨ੍ਹਾ ਕਿਹਾ ਕਿ ਬੱਚਿਆਂ ਨੂੰ ਚੰਗੀ ਤਰ੍ਹਾਂ ਪੜ੍ਹਾਉਣ ਵਾਲੇ ਅਧਿਆਪਕ ਸ਼ਾਨਦਾਰ ਨਤੀਜੇ ਦੇ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਜਿਹੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਨਾਕਾਮ ਰਹਿਣ ਵਾਲੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੁਰੱਖਿਤ ਅਤੇ ਅਨੁਕੂਲ ਸਿੱਖਿਆ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ 'ਤੇ ਚਾਨਣਾ ਪਾਉਂਦਿਆਂ  ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਵਾਲੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ।

ਇਹ ਆਖਦਿਆਂ ਕਿ ਗਲਤ ਚੀਜ਼ਾਂ ਬਹੁਤ ਜਲਦੀ ਵਾਇਰਲ ਹੋ ਜਾਂਦੀਆਂ ਹਨ, ਸ. ਬੈਂਸ ਨੇ ਜਨਤਾ ਅਤੇ ਮੀਡੀਆ ਨੂੰ ਮਿਹਨਤੀ ਅਤੇ ਕੁਸ਼ਲ ਅਧਿਆਪਕਾਂ ਦੇ ਚੰਗੇ ਕੰਮਾਂ ਨੂੰ ਵੀ ਸਾਂਝਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਝੀਤਾ ਕਲਾਂ ਵਰਗੇ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਵੱਧ ਤੋਂ ਵੱਧ ਦਿਖਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਇਸ ਸਕੂਲ ਦੇ ਕੈਂਪਸ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਸ਼ਾਨਦਾਰ ਨਤੀਜੇ ਦੇ ਰਿਹਾ ਹੈ ਅਤੇ ਇਥੋਂ ਦੇ ਇੱਕ ਵਿਦਿਆਰਥੀ ਨੇ ਜੇਈਈ ਵੀ ਪਾਸ ਕੀਤਾ ਹੈ।

ਵਿਦਿਆਰਥੀਆਂ ਦੀ ਹਾਲੀਆ ਪ੍ਰੀਖਿਆ ਕਾਰਗੁਜ਼ਾਰੀ ਅਤੇ ਸਕੂਲ ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਕਾਰਜਾਂ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਭਗਵੰਤ ਮਾਨ ਸਰਕਾਰ ਦੀ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਦੀ ਰਫ਼ਤਾਰ ਨੂੰ ਕਾਇਮ ਰੱਖਣ ਲਈ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ