Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਤਲਬੀਰ ਸਿੰਘ ਗਿੱਲ ਵੱਲੋਂ ਕੀਤੇ ਗਏ ਮਜੀਠੇ ਹਲਕੇ ਦੀਆਂ ਸੜਕਾਂ ਦੇ ਉਦਘਾਟਨ

February 20, 2026 08:46 PM
ਜਗਤਾਰ ਸਿੰਘ ਮਾਹਲਾ

ਮਜੀਠਾ/ਅੰਮ੍ਰਿਤਸਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ 'ਚ ਕੀਤੇ ਜਾ ਰਹੇ ਵਿਕਾਸ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਵਾਸਤੇ ਅੱਜ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋ ਹਲਕਾ ਮਜੀਠਾ ਨੂੰ ਮੁੜ ਸੁਰਜੀਤ ਕਰਨ ਲਈ ਆਪਣੇ ਅਣਥੱਕ ਯਤਨਾ ਸਦਕਾ ਅੱਜ ਕਸ਼ਮੀਰ ਰਿਜੋਰਟ ਕੱਥੂਨੰਗਲ ਤੇ ਅਜਾਇਬਵਾਲੀ ਮੋੜ ਤੱਕ 2 ਕਰੋੜ 60 ਲੱਖ ਨਾਲ ਤਿਆਰ ਹੋਣ ਵਾਲੀ 2.70 ਕਿਲੋਮੀਟਰ ਦੀ ਸੜਕ ਦਾ ਉਦਘਾਟਨ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਕਸਬਾ ਕੱਥੂਨੰਗਲ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਇਤਿਹਾਸਕ ਸਥਾਨ ਹੋਣ ਕਰਕੇ ਗੁਰਦੁਆਰਿਆ ਨੂੰ ਜੋੜਨ ਵਾਲੀ ਇਸ ਸੜਕ ਦੀ ਬਹੁਤ ਖਸਤਾ ਹਾਲਤ ਸੀ ਅਤੇ ਦਰਸਨ ਕਰਨ ਆਉਣ ਵਾਲੀਆਂ ਸੰਗਤਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਜਿਸ ਕਰਕੇ ਇਸ ਸੜਕ ਨੂੰ ਪਹਿਲ ਦੇ ਅਧਾਰ ਬਣਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਸ ਤਰ੍ਹਾਂ ਪੰਜਾਬ ਵਿੱਚ ਵਿਕਾਸ ਕੀਤਾ ਜਾ ਰਿਹਾ ਉਸੇ ਤਹਿਤ ਪੰਜਾਬ ਦੇ ਲੋਕ ਉਨਾਂ ਦੇ ਕਾਰਜਕਾਲ ਤੋਂ ਖੁਸ਼ ਨਜ਼ਰ ਆ ਰਹੇ ਹਨ ਜਿਸ ਕਰਕੇ 2027 ਵਿੱਚ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।ਉਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸੇਸ ਧੰਨਵਾਦ ਕਰਦਿਆ ਕਿਹਾ ਕਿ ਉਨਾਂ ਨੇ ਹਲਕਾ ਮਜੀਠਾ ਦੇ ਸਰਵਪੱਖੀ ਵਿਕਾਸ ਲਈ ਖੁੱਲੀਆਂ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਮਜੀਠੇ ਹਲਕੇ ਵਿੱਚ ਸੜਕਾਂ ਦੇ ਜਾਲ ਵਿਛਾਏ ਜਾ ਸਕਣ।ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ ਰੰਧਾਵਾ, ਡਾ.ਪਾਲ ਸਿੰਘ ਮਾਨ, ਜਗੀਰ ਸਿੰਘ ਭਿੱਟੇਵੱਡ, ਗੁਰਜੰਟ ਸਿੰਘ ਭਿੱਟੇਵੱਡ, ਬਿਕਰਮ ਸਿੰਘ ਜਲਾਲਪੁਰ, ਗੁਰਪ੍ਰੀਤ ਸਿੰਘ ਹੰਸ, ਖ਼ੁਸ਼ਹਾਲ ਸਿੰਘ, ਸੋਨੀ ਸਰੀਨ, ਗੁਰਸੇਵਕ ਸਿੰਘ ਮੱਤੇਵਾਲ, ਸੁਖਚੈਨ ਸਿੰਘ ਭੰਗਵਾਂ, ਜਗੀਰ ਸਿੰਘ,ਤਲਵਿੰਦਰ ਸਿੰਘ ਬਾਊ,ਸੁੱਚਾ ਸਿੰਘ ਆਦਿ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Have something to say? Post your comment

 

More in Majha

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਬਰਬਾਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ, ਮੁੱਖ ਮੰਤਰੀ ਤੋਂ ਮੁਆਵਜ਼ੇ ਦੀ ਮੰਗ

ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੇਰਕਾ ਤੋਂ ਮੂਧਲ ਬਾਈਪਾਸ ਤੱਕ ਖਸਤਾ ਹਾਲ ਸੜਕ ਬਣਾਉਣ ਲਈ ਮੂਧਲ ਬਾਈਪਾਸ ਤੇ ਧਰਨਾ ਪ੍ਰਦਰਸ਼ਨ ਕੀਤਾ

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ*

*ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ*

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ: ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ : ਖ਼ਜ਼ਾਨਾ ਮੰਤਰੀ ਚੀਮਾ

ਭਾਸ਼ਾ ਵਿਭਾਗ ਪੰਜਾਬ ਪ੍ਰੀਤਨਗਰ ਵਿਖੇ ਮਨਾਏਗਾ ਸ. ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਨ ਵਿਸ਼ੇਸ਼ ਪ੍ਰੀਤ ਨਗਰ ਯਾਤਰਾ ਦਾ ਹੋਏਗਾ ਆਯੋਜਨ

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ - ਹਰਭਜਨ ਸਿੰਘ ਈਟੀਓ

ਵਿਧਾਨ ਸਭਾ ਹਲਕਾ ਰਾਜਾਸਾਂਸੀ ਨੂੰ ਵਿਕਾਸ ਕਾਰਜਾਂ ਲਈ 50 ਕਰੋੜ ਰੁਪਏ ਦਿੱਤੇ ਜਾਣਗੇ : ਵਿੱਤ ਮੰਤਰੀ