Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

February 20, 2026 09:12 PM
SehajTimes

ਚੰਡੀਗੜ੍ਹ : ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ ਇੱਕ ਮਹੀਨਾ ਪੂਰਾ ਹੋਣ ’ਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਭਰ ਵਿੱਚ 32,342 ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 10,412 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 205 ਹਥਿਆਰਾਂ ਸਮੇਤ 396 ਜ਼ਿੰਦਾ ਕਾਰਤੂਸ ਅਤੇ 34 ਮੈਗਜ਼ੀਨ, 104 ਤੇਜ਼ਧਾਰ ਹਥਿਆਰ ਅਤੇ ਚਾਰ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ, 5,294 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10,090 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 664 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ 31ਵੇਂ ਦਿਨ ਪੁਲਿਸ ਟੀਮਾਂ ਨੇ 664 ਥਾਈਂ ਛਾਪੇਮਾਰੀ ਕਰਕੇ 198 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ , ਜਦੋਂ ਕਿ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 18 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 356ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 458 ਗ੍ਰਾਮ ਹੈਰੋਇਨ, 600 ਗ੍ਰਾਮ ਅਫੀਮ, 439 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 356 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,496 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ