Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

February 21, 2026 02:06 PM
ਦਰਸ਼ਨ ਸਿੰਘ ਚੌਹਾਨ

ਸੁਖਬੀਰ ਦੀ ਜ਼ਿੱਦ ਨੇ ਅਕਾਲੀ ਦਲ ਨੂੰ ਉਲਝਾਇਆ


ਸੁਨਾਮ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਦੀ ਸਿਆਸੀ ਲੀਡਰਸ਼ਿਪ 'ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਹੈ ਕਿ ਅੱਜ ਪੰਜਾਬ ਦੇ ਹਿੱਤਾਂ ਦੀ ਗੱਲ ਕੋਈ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਆਗੂ ਸਿਰਫ਼ ਆਪਣੀ 'ਹਉਮੈ' ਅਤੇ ਆਪਣੀ ਹੋਂਦ ਬਚਾਉਣ ਦੀ ਲੜਾਈ ਵਿੱਚ ਰੁੱਝੇ ਹੋਏ ਹਨ, ਜਦਕਿ ਪੰਜਾਬ ਦੇ ਅਸਲ ਮੁੱਦਿਆਂ ਨੂੰ 'ਸੂਲ਼ੀ 'ਤੇ ਟੰਗ' ਦਿੱਤਾ ਗਿਆ ਹੈ।
ਸੁਨਾਮ ਵਿਖੇ ਸੀਨੀਅਰ ਪੱਤਰਕਾਰ ਦਰਸ਼ਨ ਸਿੰਘ ਚੌਹਾਨ ਦੀ ਸਿਹਤ ਦਾ ਹਾਲ ਜਾਣਨ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ਨੇ ਮੌਜੂਦਾ ਹਾਲਾਤ 'ਤੇ ਵਰ੍ਹਦਿਆਂ ਕਿਹਾ ਕਿ ਸਿਆਸਤ ਹੁਣ ਸਿਰਫ਼ ਖੋਖਲੇ ਨਾਅਰਿਆਂ ਅਤੇ ਸਲੋਗਨਾਂ ਤੱਕ ਸਿਮਟ ਕੇ ਰਹਿ ਗਈ ਹੈ। ਪੰਜਾਬ ਗੰਭੀਰ ਸੰਕਟ ਵਿੱਚ ਹੈ ਪਰ ਲੀਡਰ ਆਪਣੀ ਸਿਆਸਤ ਚਮਕਾਉਣ ਵਿੱਚ ਮਸਤ ਹਨ।
*ਸੁਖਬੀਰ ਦੀ ਜ਼ਿੱਦ ਨੇ ਅਕਾਲੀ ਦਲ ਨੂੰ ਉਲਝਾਇਆ*
ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੱਦੀ ਫ਼ਿਤਰਤ ਕਾਰਨ ਅੱਜ ਅਕਾਲੀ ਦਲ ਦੀ ਸਥਿਤੀ ਗੁੰਝਲਦਾਰ ਹੋ ਚੁੱਕੀ ਹੈ। ਅਕਾਲ ਤਖ਼ਤ ਸਾਹਿਬ ਨਾਲ ਜੁੜੇ ਸੰਵੇਦਨਸ਼ੀਲ ਮਾਮਲੇ ਅਤੇ ਪੰਥਕ ਮਸਲੇ ਲਟਕ ਰਹੇ ਹਨ, ਪਰ ਲੀਡਰਸ਼ਿਪ ਸਿਰਫ਼ ਬਿਆਨਬਾਜ਼ੀ ਤੱਕ ਸੀਮਤ ਹੈ। ਬਿਕਰਮ ਸਿੰਘ ਮਜੀਠੀਆ ਵੱਲੋਂ ਅਕਾਲੀ ਦਲਾਂ ਵਿੱਚ ਏਕਤਾ ਦੀਆਂ ਗੱਲਾਂ ਨੂੰ ਉਨ੍ਹਾਂ ਨੇ ਸਿਰਫ਼ 'ਡਰਾਮੇਬਾਜ਼ੀ' ਕਰਾਰ ਦਿੱਤਾ।
ਉਨ੍ਹਾਂ ਕਿਸਾਨੀ ਮੁੱਦਿਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਜਿਸ 'ਆਪ' ਸਰਕਾਰ ਨੇ ਦਿੱਲੀ ਅੰਦੋਲਨ ਅਤੇ ਕਿਸਾਨਾਂ ਦੇ ਮੋਢਿਆਂ 'ਤੇ ਚੜ੍ਹਕੇ ਸੱਤਾ ਹਾਸਲ ਕੀਤੀ, ਅੱਜ ਉਹੀ ਸਰਕਾਰ ਕਿਸਾਨਾਂ 'ਤੇ ਅੱਤਿਆਚਾਰ ਕਰ ਰਹੀ ਹੈ। ਮਾਨ ਸਰਕਾਰ ਦੀ ਮਾਨਸਿਕਤਾ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਅਤੇ ਦਮਨਕਾਰੀ ਹੋ ਚੁੱਕੀ ਹੈ। ਇਹ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਮੰਦਭਾਗਾ ਦੌਰ ਹੈ।"
*ਨਵੀਂ ਪਾਰਟੀ ਦੀ ਤਿਆਰੀ, ਹੋਲਾ-ਮਹੱਲਾ 'ਚ ਦਿਖਾਉਣਗੇ ਦਮ*
ਉਨ੍ਹਾਂ ਐਲਾਨ ਕੀਤਾ ਕਿ 'ਅਕਾਲੀ ਦਲ ਪੁਨਰ ਸੁਰਜੀਤ' ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਅਰਜ਼ੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਗਾਮੀ ਹੋਲਾ-ਮਹੱਲਾ ਦੌਰਾਨ ਪਾਰਟੀ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਨਿੱਤਰੇਗੀ ਅਤੇ ਆਪਣੀ ਸਿਆਸੀ ਸ਼ਕਤੀ ਦਾ ਪ੍ਰਦਰਸ਼ਨ ਕਰੇਗੀ। ਇਸ ਮੌਕੇ ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਗੁਰਪ੍ਰੀਤ ਸਿੰਘ ਚੀਮਾਂ, ਰਵਿੰਦਰ ਗੋਰਖਾ, ਮਨਦੀਪ ਸਿੰਘ ਸਮੇਤ ਹੋਰ ਹਾਜ਼ਰ ਸਨ।

Have something to say? Post your comment

 

More in Malwa

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਾਇਕਵਾਡੋਂ ਕਲੰਡਰ ਰਿਲੀਜ

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'

’ਪ੍ਰਹਾਰ’ ਸੁਰੱਖਿਆ ਪਰਿਪੇਖ ਹੁਣ ਭਾਰਤ ਹਮਲੇ ਸਹਿਣ ਦੀ ਥਾਂ ਮੂੰਹ ਤੋੜ ਜਵਾਬ ਦੇਵੇਗਾ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅਸੈਂਬਲੀ ਕਾਂਡ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਕੱਢਿਆ

ਟੈਕਸੀ ਚਾਲਕ ਖੁਦਕੁਸ਼ੀ ਕਾਂਡ ਪਾਤੜਾਂ ਜਾਖਲ ਰੋਡ ਤੇ ਆਵਾਜਾਈ ਦੂਜੇ ਦਿਨ ਵੀ ਠੱਪ

ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਪਿੰਡ ਫਿੱਡੇ ਕਲਾਂ ਤੋਂ ਸ਼ੁਰੂਆਤ ਸਪੀਕਰ ਸੰਧਵਾਂ ਨੇ 178 ਲਾਭਪਾਤਰੀਆਂ ਨੂੰ ਸੌਂਪੇ ਮਾਲਕਾਨਾ ਹੱਕਾਂ ਦੇ ਦਸਤਾਵੇਜ਼

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ