Saturday, February 21, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Malwa

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

February 21, 2026 02:24 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਦੀ ਰਹਿਨੁਮਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਗਗਨਦੀਪ ਸਿੰਘ ਦੀ ਅਗਵਾਈ ਵਿੱਚ "ਵਿਸ਼ਵ ਮਾਤ ਭਾਸ਼ਾ" ਦਿਵਸ ਮੌਕੇ ਵਿਦਿਆਰਥੀਆਂ ਦੇ ਸ਼ੁੱਧ ਪੰਜਾਬੀ ਲੇਖਣ ਤੇ ਲੇਖ ਮੁਕਾਬਲੇ ਅਤੇ ਡਾਇਰੈਕਟਰ ਉੱਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਏਡਜ਼ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਦੇ ਸਲੋਗਨ ਮੁਕਾਬਲੇ ਕਰਵਾਏ ਗਏ ਇਸ ਮੌਕੇ ਪ੍ਰਿੰਸੀਪਲ ਸ਼ਾਮ ਸੁੰਦਰ ਨੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿੱਚ ਮਾਤ ਭਾਸ਼ਾ ਦੇ ਮਹੱਤਵ ਅਤੇ ਏਡਜ਼ ਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸ਼ੁੱਧ ਪੰਜਾਬੀ ਲੇਖਣ ਮੁਕਾਬਲੇ ਵਿੱਚ ਰਾਜਵੀਰ ਕੌਰ ਬੀ. ਏ. ਭਾਗ ਤੀਜਾ ਨੇ ਪਹਿਲਾ, ਹਰਪ੍ਰੀਤ ਕੌਰ ਐਮ.ਏ ਪੰਜਾਬੀ ਭਾਗ ਦੂਜਾ ਨੇ ਦੂਜਾ ਅਤੇ ਰਾਜਵਿੰਦਰ ਪੀ.ਜੀ ਡੀ.ਸੀ.ਏ ਨੇ ਤੀਜਾ ਸਥਾਨ ਹਾਸਲ ਕੀਤਾ ਸਲੋਗਨ ਮੁਕਾਬਲੇ ਪ੍ਰੀਤੀ ਨੇ ਪਹਿਲਾ, ਨਵਨੀਤ ਕੌਰ ਦੂਜਾ ਅਤੇ ਹਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਲੇਖ ਮੁਕਾਬਲਿਆਂ ਵਿੱਚ ਸੀਮਾ ਖਾਨ ਨੇ ਪਹਿਲਾ, ਰਾਜਵਿੰਦਰ ਪੀ.ਜੀ.ਡੀ.ਸੀ.ਏ ਨੇ ਦੂਜਾ ਅਤੇ ਜ਼ਸਨਪਰੀਤ ਕੌਰ ਬੀ.ਏ ਭਾਗ ਤੀਜਾ ਤੇ ਮਹਿਕਪ੍ਰੀਤ ਕੌਰ ਐਮ.ਏ ਪੰਜਾਬੀ ਭਾਗ ਪਹਿਲਾ ਨੇ ਤੀਜਾ ਸਥਾਨ ਹਾਸਲ ਕੀਤਾ ਇਸ ਮੌਕੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ, ਸਹਾਇਕ ਪ੍ਰੋਫੈਸਰ ਨਰਦੀਪ ਸਿੰਘ, ਸਹਾਇਕ ਪ੍ਰਭਜੀਤ ਕੌਰ, ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ ਮਨਪ੍ਰੀਤ ਕੌਰ ਖੁਰਮੀ, ਸਤਿਗੁਰ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ