Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

February 21, 2026 02:36 PM
SehajTimes

ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਉੱਨਤ ਏ.ਆਈ. ਤਕਨੀਕਾਂ ਦੇ ਨਾਲ ਸਿੱਖਿਆ ਦੇ ਭਵਿੱਖ ਬਾਰੇ ਵੀ ਕੀਤੀ ਚਰਚਾ

ਚੰਡੀਗੜ੍ਹ/ ਨਵੀਂ ਦਿੱਲੀ : ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ ਵਿਸ਼ਾਲ ਸਕੂਲੀ ਢਾਂਚੇ ਲਈ ਮਨਸੂਈ ਬੌਧਿਕਤਾ ਅਧਾਰਤ ਵਿਸਥਾਰਤ ਸੰਭਾਵਨਾਵਾਂ ਅਤੇ ਸਿੱਖਿਆ ਦੇ ਹੋਰ ਉਸਾਰੂ ਨਤੀਜਿਆਂ ਵਾਸਤੇ ਸਮਾਧਾਨ ਤਲਾਸ਼ਣ ਲਈ ਵਿਸ਼ਵ ਪੱਧਰੀ ਤਕਨੀਕੀ ਖੇਤਰ ਦੇ ਦਿੱਗਜਾਂ ਅਤੇ ਕੇਂਦਰ ਸਰਕਾਰ ਦੇ ਅਦਾਰਿਆਂ ਨਾਲ ਲੜੀਵਾਰ ਰਣਨੀਤਕ ਵਿਚਾਰ-ਵਟਾਂਦਰਿਆਂ ‘ਚ ਹਿੱਸਾ ਲਿਆ। ਪ੍ਰਦਰਸ਼ਨੀ ਹਾਲਾਂ ਦੇ ਵਿਆਪਕ ਦੌਰੇ, ਜਿਸ ਮੌਕੇ ਉਨ੍ਹਾਂ ਨਾਲ ਸਕੂਲ ਸਿੱਖਿਆ ਦੇ ਸਕੱਤਰ ਸੋਨਾਲੀ ਗਿਰਿ, ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਡੀ.ਜੀ.ਐਸ.ਈ ਸ੍ਰੀ ਅਰਵਿੰਦ ਵੀ ਮੌਜੂਦ ਸਨ, ਦੌਰਾਨ ਸਿੱਖਿਆ ਮੰਤਰੀ ਨੇ ਗੂਗਲ, ਡੇਲੋਇਟ, ਇੰਟੈਲ, ਓਪਨ ਏਆਈ, ਨਵੀਡੀਆ ਅਤੇ ਡੈਲ ਸਮੇਤ ਪ੍ਰਮੁੱਖ ਵਿਸ਼ਵ ਤਕਨਾਲੋਜੀ ਫਰਮਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਉੱਨਤ ਏਆਈ ਤਕਨੀਕਾਂ ਅਪਨਾਉਣ ਵੱਲ ਵਿਸ਼ੇਸ਼ ਧਿਆਨ ਦੇ ਨਾਲ ਭਵਿੱਖ ਦੀ ਸਿੱਖਿਆ ਬਾਰੇ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਵਫ਼ਦ ਨੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਅਤੇ ਸਿੱਖਿਆ ਮੰਤਰਾਲੇ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਦੇਸ਼ ਦੀ ਏਆਈ ਰਣਨੀਤੀ, ਡਿਜੀਟਲ ਜਨਤਕ ਬੁਨਿਆਦੀ ਢਾਂਚੇ ਅਤੇ ਗਵਰਨੈਂਸ ਮਾਡਲਾਂ, ਜੋ ਪੰਜਾਬ ਦੇ ਕਲਾਸਰੂਮਾਂ ਲਈ ਅਨੁਕੂਲ ਹੋ ਸਕਦੇ ਹਨ, ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।

ਸਿੱਖਿਆ ਮੰਤਰੀ ਨੇ ਸਿੱਖਿਆ ਅਤੇ ਏ.ਆਈ. ਈਕੋਸਿਸਟਮ ਵਿੱਚ ਮੋਹਰੀ ਕੰਪਨੀਆਂ, ਜਿਨ੍ਹਾਂ ਵਿੱਚ ਵਾਧਵਾਨੀ ਏਆਈ, ਜੀਐਨਏਐਨਆਈ.ਏਆਈ ਅਤੇ ਬੋਧ ਏਆਈ ਸ਼ਾਮਲ ਹਨ, ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ। ਇਹ ਵਿਚਾਰ-ਵਟਾਂਦਰਾ ਏਆਈ-ਸਮਰੱਥ ਸਕੂਲ ਸਿੱਖਿਆ ਐਪਲੀਕੇਸ਼ਨਾਂ ’ਤੇ ਕੇਂਦ੍ਰਿਤ ਸੀ, ਜਿਸ ਵਿੱਚ ਵਿਅਕਤੀਗਤ ਅਨੁਕੂਲ ਸਿਖਲਾਈ (ਪੀ.ਏ.ਐਲ.), ਬੁਨਿਆਦੀ ਸਾਖ਼ਰਤਾ ਅਤੇ ਗਣਿਤ ਸਿੱਖਿਆ (ਐਫਐਲਐਨ), ਏਆਈ-ਸਮਰਥਿਤ ਮੁਲਾਂਕਣ, ਬਹੁ-ਭਾਸ਼ਾਈ ਸਿਖਲਾਈ ਟੂਲਜ਼, ਅਧਿਆਪਕ ਸਹਾਇਤਾ ਅਤੇ ਮਜ਼ਬੂਤ ਸ਼ਾਸਨ ਅਤੇ ਬੁਨਿਆਦੀ ਢਾਂਚੇ ਦੀ ਨਿਗਰਾਨੀ ਲਈ ਸਮਾਂ-ਅਧਾਰਤ ਨਿਗਰਾਨ ਪ੍ਰਣਾਲੀਆਂ ਦੇ ਵਿਸ਼ਲੇਸ਼ਣ ਬਾਰੇ ਚਰਚਾ ਕੀਤੀ ਗਈ।

ਸ. ਹਰਜੋਤ ਸਿੰਘ ਬੈਂਸ ਨੇ ਐਕਸਪੋ ਵਿਖੇ ਪੰਜਾਬ ਸਟਾਰਟਅੱਪ ਪੈਵੇਲੀਅਨ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਪ੍ਰੋਗਰਾਮਾਂ ਅਧੀਨ ਤਿਆਰ ਕੀਤੇ ਗਏ ਕਈ ਖਾਸ, ਖੇਤਰ-ਵਿਸ਼ੇਸ਼ ਏਆਈ ਸਟਾਰਟਅੱਪਸ ਨਾਲ ਗੱਲਬਾਤ ਕੀਤੀ, ਜੋ ਵਿਦਿਅਕ ਤਕਨਾਲੋਜੀ ਨਵੀਨਤਾ ਦੇ ਖੇਤਰ ਵਿੱਚ ਇੱਕ ਧੁਰੇ ਵਜੋਂ ਉਭਰ ਰਹੇ ਪੰਜਾਬ ਨੂੰ ਉਜਾਗਰ ਕਰਦੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਦੌਰਾ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਵਿੱਖ ਦੇ ਸਾਧਨਾਂ ਨਾਲ ਲੈਸ ਕਰਨ ਵਿੱਚ ਮਦਦ ਕਰੇਗਾ। ਐਨਵੀਆਈਡੀਆਈ (ਨਵੀਡੀਆ), ਗੂਗਲ, ਅਤੇ ਓਪਨ ਏਆਈ ਵਰਗੀਆਂ ਆਲਮੀ ਕੰਪਨੀਆਂ ਨਾਲ ਚੱਲ ਰਹੀ ਸਾਡੀ ਵਿਚਾਰ-ਚਰਚਾ ਅਤੇ ਸਾਡੇ ਘਰੇਲੂ ਸਟਾਰਟਅੱਪਸ ਨੇ ਸਾਨੂੰ ਇੱਕ ਸਪੱਸ਼ਟ ਭਵਿੱਖੀ ਦਿਸ਼ਾ ਦਿੱਤੀ ਹੈ। ਅਸੀਂ ਹੁਣ ਵਿਸ਼ੇਸ਼ ਤੌਰ ’ਤੇ ਵਿਅਕਤੀਗਤ ਅਨੁਕੂਲ ਸਿਖਲਾਈ ਅਤੇ ਏਆਈ ਰਾਹੀਂ ਫਾਊਂਡੇਸ਼ਨ ਲਿਟ੍ਰੇਸੀ ਅਤੇ ਨਿਊਮਰੇਸੀ ਨੂੰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਹਾਂ। ਇਹਨਾਂ ਤਕਨਾਲੋਜੀਆਂ ਨੂੰ ਐਮਈਆਈਟੀਵਾਈ ਅਤੇ ਸਿੱਖਿਆ ਮੰਤਰਾਲੇ ਵੱਲੋਂ ਸਾਂਝੇ ਕੀਤੇ ਗਏ ਮਜ਼ਬੂਤ ਨੀਤੀਗਤ ਢਾਂਚੇ ਨਾਲ ਜੋੜ ਕੇ, ਅਸੀਂ ਅਜਿਹਾ ਮਾਡਲ ਤਿਆਰ ਕਰਾਂਗੇ ਜਿੱਥੇ ਤਕਨਾਲੋਜੀ ਸਾਡੇ ਅਧਿਆਪਕਾਂ ਲਈ ਇੱਕ ਸਾਰਥਕ ਸਾਧਨ ਅਤੇ ਪੰਜਾਬ ਦੇ ਹਰੇਕ ਵਿਦਿਆਰਥੀ ਲਈ ਇੱਕ ਵਿਅਕਤੀਗਤ ਗਾਈਡ ਵਜੋਂ ਕੰਮ ਕਰੇਗੀ।

Have something to say? Post your comment

 

More in Education

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ